image caption:

ਨਿਊਯਾਰਕ ਨਿਵਾਸੀ 30 ਸਾਲਾ ਮਹਿਲਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ

 ਨਿਊਯਾਰਕ - ਨਿਊਯਾਰਕ ਵਿਚ ਇਕ ਦਿਲ ਨੂੰ ਝੰਜੋੜ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਮਹਿਲਾ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਦਿੱਤੀ। ਮਿ੍ਰਤਕਾ ਦੀ ਪਛਾਣ ਮਨਦੀਪ ਕੌਰ ਵਜੋਂ ਹੋਈ ਹੈ। ਮਿ੍ਰਤਕਾ ਦੀ ਉਮਰ 30 ਸਾਲ ਸੀ ਅਤੇ ਉਸ ਦੀਆਂ ਦੋ ਬੇਟੀਆਂ ਜਿਨ੍ਹਾਂ ਦੀ ਉਮਰ 2 ਅਤੇ 4 ਸਾਲ ਹੈ। ਮਨਦੀਪ ਕੌਰ ਦਾ ਪਤੀ ਟਰੱਕ ਚਲਾਉਂਦਾ ਹੈ। ਮਿ੍ਰਤਕਾ ਮਨਦੀਪ ਕੌਰ ਨੇ ਘਰ ਵਿਚ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਉਸ ਦੇ ਗੁਆਂਢੀਆਂ ਵੱਲੋਂ ਪੁਲਸ ਬੁਲਾਈ ਗਈ ਅਤੇ ਪੁਲਸ ਨੇ ਉਸ ਨੂੰ ਹਸਪਤਾਲ ਲਿਜਾਇਆ ਪਰ ਉਹ ਦਮ ਤੋੜ ਚੁੱਕੀ ਸੀ।
ਜਾਣਕਾਰੀ ਦੇ ਮੁਤਾਬਕ ਮਨਦੀਪ ਕੌਰ ਨੇ ਇਹ ਖੌਫਨਾਕ ਕਦਮ ਚੁੱਕਣ ਤੋਂ ਪਹਿਲਾਂ ਆਪਣੇ ਪਿਤਾ ਨਾਲ ਫੋਨ &rsquoਤੇ ਗੱਲ ਕਰਕੇ ਉਨ੍ਹਾਂ ਨੂੰ ਆਪਣਾ ਦੁੱਖੜਾ ਸੁਣਾਇਆ ਸੀ। ਮਨਦੀਪ ਕੌਰ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਜਿਸ ਵਿਚ ਉਸ ਨੇ ਆਪਣੀ ਖੁਦਕੁਸ਼ੀ ਦਾ ਕਾਰਨ ਘਰੇਲੂ ਕਲੇਸ਼ ਦੱਸਿਆ। ਇਸ ਘਟਨਾ ਤੋਂ ਬਾਅਦ ਨਿਊਯਾਰਕ ਰਹਿੰਦੇ ਭਾਰਤੀ ਭਾਈਚਾਰੇ ਦੇ ਵਿਚ ਸਦਮੇ ਦੀ ਲਹਿਰ ਪਾਈ ਜਾ ਰਹੀ ਹੈ।