image caption:

ਬਰਤਾਨੀਆ ਦੀ ਮਹਾਰਾਣੀ ਦੇ ਮਹਿਲ ’ਚ ਘੁਸਪੈਠ ਕਰਨ ਵਾਲੇ ਪੰਜਾਬੀ ਨੌਜਵਾਨ ’ਤੇ ਦੇਸ਼ਧ੍ਰੋਹ ਦਾ ਦੋਸ਼ ਲੱਗਿਆ

 ਲੰਡਨ- ਬੀਤੇ ਸਾਲ ਕ੍ਰਿਸਮਿਸ ਮੌਕੇ ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ-99 ਦੇ ਸ਼ਾਹੀ ਨਿਵਾਸ ਵਿੰਡਸਰ ਕੈਸਲ ਦੇ ਮੈਦਾਨ ਵਿਚ ਗੈਰ-ਕਾਨੂੰਨੀ ਤੌਰ &lsquoਤੇ ਦਾਖਲ ਹੋਣ ਕਾਰਨ 20 ਸਾਲਾ ਬਰਤਾਨਵੀ ਪੰਜਾਬੀ &rsquoਤੇ ਦੇਸ਼ਧ੍ਰੋਹ ਦਾ ਦੋਸ਼ ਲਗਾਇਆ ਗਿਆ ਹੈ। ਸਾਊਥੈਂਪਟਨ ਦੇ ਵਸਨੀਕ ਜਸਵੰਤ ਸਿੰਘ ਚੈਲ &lsquoਤੇ ਜਾਨਲੇਵਾ ਹਥਿਆਰ ਰੱਖਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਾਏ ਗਏ ਹਨ। ਚੈਲ ਆਪਣੇ ਆਪ ਨੂੰ &lsquoਭਾਰਤੀ ਸਿੱਖ&rsquo ਦੱਸਦਾ ਹੈ ਅਤੇ ਕਹਿੰਦਾ ਹੈ ਕਿ ਉਹ 1919 ਦੇ ਜਲਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਣ ਲਈ ਮਹਾਰਾਣੀ ਨੂੰ ਮਾਰਨਾ ਚਾਹੁੰਦਾ ਸੀ। ਉਹ ਇਸ ਸਮੇਂ ਪੁਲੀਸ ਹਿਰਾਸਤ ਵਿੱਚ ਏ ਤੇ ਉਸ ਨੂੰ ਲੰਡਨ ਦੀ ਵੈਸਟਮਿੰਸਟਰ ਮੈਜਿਸਟ੍ਰੇਟ ਅਦਾਲਤ &rsquoਚ 17 ਅਗਸਤ ਨੂੰ ਪੇਸ਼ ਕੀਤਾ ਜਾਵੇਗਾ।