image caption:

ਜ਼ਵਾਹਿਰੀ ਦੀ ਮੌਤ ਤੋਂ ਬਾਅਦ ਅਮਰੀਕਾ ਨੇ ਦੁਨੀਆ ਭਰ ’ਚ ਜਾਰੀ ਕੀਤਾ ਅਲਰਟ

 ਵਾਸ਼ਿੰਗਟਨ- ਅਮਰੀਕੀ ਵਿਦੇਸ਼ ਵਿਭਾਗ ਨੇ ਅਲ ਕਾਇਦਾ ਦੇ ਮੁਖੀ ਅਯਮਨ ਅਲ-ਜ਼ਵਾਹਿਰੀ ਦੀ ਮੌਤ ਤੋਂ ਬਾਅਦ ਦੁਨੀਆ ਭਰ &rsquoਚ ਅਲਰਟ ਜਾਰੀ ਕੀਤਾ ਹੈ। ਸਾਰੇ ਦੇਸ਼ਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਅੱਗੇ ਕਿਹਾ ਕਿ ਅਲਕਾਇਦਾ ਮੁਖੀ ਅਲ-ਜ਼ਵਾਹਿਰੀ ਦੀ ਮੌਤ ਤੋਂ ਬਾਅਦ ਅਲਕਾਇਦਾ ਸਮਰਥਕ ਜਾਂ ਇਸ ਨਾਲ ਜੁੜੇ ਅੱਤਵਾਦੀ ਸੰਗਠਨ ਦੁਨੀਆ ਭਰ &rsquoਚ ਰਹਿਣ ਵਾਲੇ ਅਮਰੀਕੀ ਕਰਮਚਾਰੀਆਂ ਜਾਂ ਨਾਗਰਿਕਾਂ &rsquoਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਕਿਉਂਕਿ ਅੱਤਵਾਦੀ ਹਮਲੇ ਅਕਸਰ ਬਿਨਾਂ ਚੇਤਾਵਨੀ ਦੇ ਹੁੰਦੇ ਹਨ, ਇਸ ਲਈ ਅਮਰੀਕੀ ਨਾਗਰਿਕਾਂ ਨੂੰ ਹਰ ਸਮੇਂ ਚੌਕਸ ਰਹਿਣ ਦੀ ਲੋੜ ਹੁੰਦੀ ਹੈ। ਵਿਦੇਸ਼ ਯਾਤਰਾ ਦੌਰਾਨ ਆਪਣਾ ਧਿਆਨ ਰੱਖੋ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਅੱਤਵਾਦੀ ਅਮਰੀਕਾ ਦੇ ਮਿੱਤਰ ਦੇਸ਼ਾਂ ਨੂੰ ਵੀ ਨਿਸ਼ਾਨਾ ਬਣਾ ਸਕਦੇ ਹਨ, ਇਸ ਲਈ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਨੂੰ ਵੀ ਨਿਗਰਾਨੀ ਰੱਖਣੀ ਚਾਹੀਦੀ ਹੈ।