image caption:

ਵਾਈਸ ਚਾਂਸਲਰ ਨੇ ਗੱਡੀ ਤੇ ਗੰਨਮੈਨ ਵਾਪਸ ਕੀਤਾ

 ਚੰਡੀਗੜ੍ਹ- ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਪੰਜਾਬ ਦੇ ਵਾਈਸ ਚਾਂਸਲਰ (ਵੀ.ਸੀ.) ਡਾ. ਰਾਜ ਬਹਾਦਰ ਆਪਣਾ ਅਸਤੀਫ਼ਾ ਵਾਪਸ ਨਹੀਂ ਲੈਣਗੇ। ਉਨ੍ਹਾਂ ਨੇ ਕਾਰ ਅਤੇ ਗੰਨਮੈਨ ਸਰਕਾਰ ਨੂੰ ਵਾਪਸ ਕਰ ਦਿੱਤੇ ਹਨ। ਵੀਸੀ ਬਣਨ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਆ ਸਮੇਤ ਇਹ ਸਹੂਲਤਾਂ ਦਿੱਤੀਆਂ ਸਨ। 6 ਦਿਨ ਬੀਤ ਜਾਣ &rsquoਤੇ ਵੀ ਸਰਕਾਰ ਨੇ ਉਨ੍ਹਾਂ ਦੇ ਅਸਤੀਫੇ &rsquoਤੇ ਕੋਈ ਫੈਸਲਾ ਨਹੀਂ ਲਿਆ ਹੈ। ਕੁਝ ਦਿਨ ਪਹਿਲਾਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਚੈਕਿੰਗ ਕਰਨ ਗਏ ਸਨ ਤਾਂ ਵੀ.ਸੀ. ਨੂੰ ਗੰਦੇ ਗੱਦੇ &rsquoਤੇ ਲਿਟਾ ਦਿੱਤਾ ਸੀ। ਇਸ ਦੇ ਨਾਲ ਹੀ ਪੰਜਾਬ ਸਿਵਲ ਸਰਵਿਸਿਜ਼ ਮੈਡੀਕਲ (ਪੀਸੀਐਮਐਸ) ਐਸੋਸੀਏਸ਼ਨ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ 50 ਡਾਕਟਰਾਂ ਨੇ ਨੌਕਰੀ ਛੱਡ ਦਿੱਤੀ ਹੈ।