image caption:

ਕੈਨੇਡਾ ਪੁਲਿਸ ਵੱਲੋਂ ਜਾਰੀ ਕੀਤੀ ਗਈ ਸਭ ਤੋਂ ਹਿੰਸਕ ਗੈਂਗਸਟਰਾਂ ਦੀ ਸੂਚੀ ‘ਚ 9 ਪੰਜਾਬੀ ਵਿਅਕਤੀਆਂ ਦੇ ਨਾਂ ਸ਼ਾਮਲ

 ਕੈਨੇਡਾ ਵਿੱਚ ਗੈਂਗਸਟਰਾਂ ਨੂੰ ਲੈ ਕੇ ਪਬਲਿਕ ਸੇਫਟੀ ਵਾਰਨਿੰਗ ਜਾਰੀ ਕੀਤੀ ਗਈ ਹੈ। ਬ੍ਰਿਟਿਸ਼ ਕੋਲੰਬੀਆ ਦੀ ਸੰਯੁਕਤ ਫੋਰਸ ਸਪੈਸ਼ਲ ਇੰਫੋਰਸਮੈਂਟ ਯੂਨਿਟ ਨੇ 11 ਗੈਂਗਸਟਰਾਂ ਦੀ ਲਿਸਟ ਜਾਰੀ ਕੀਤੀ ਹੈ। ਜਿਨ੍ਹਾਂ ਤੋਂ ਪਬਲਿਕ ਸੇਫਟੀ ਵਾਰਨਿੰਗ ਜਾਰੀ ਕੀਤੀ ਗਈ ਹੈ। ਇਨ੍ਹਾਂ 11 ਗੈਂਗਸਟਰਾਂ ਵਿੱਚੋਂ 9 ਪੰਜਾਬੀ ਹਨ। ਇਹ ਕ੍ਰਿਮੀਨਲ ਲੋਅਰ ਮੇਨਲੈਂਡ ਗੈਂਗਵਾਰ ਨਾਲ ਜੁੜੇ ਦੱਸੇ ਗਏ ਹਨ।

ਇਸ ਸਬੰਧੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਇਹ ਗੈਂਗਸਟਰ ਕਿਤੇ ਨਜ਼ਰ ਆਉਣ ਤਾਂ ਇਨ੍ਹਾਂ ਤੋਂ ਬਚ ਕੇ ਰਹਿਣ। ਹਾਲਾਂਕਿ ਇਨ੍ਹਾਂ ਵਿੱਚ ਪੰਜਾਬ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਤੇ ਮੋਹਾਲੀ ਇੰਟੈਲੀਜੈਂਸ ਆਫਿਸ &lsquoਤੇ ਹਮਲਾ ਕਰਵਾਉਣ ਵਾਲੇ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਨਾਮ ਸ਼ਾਮਿਲ ਨਹੀਂ ਹੈ। ਇਹ ਦੋਵੇਂ ਕੈਨੇਡਾ ਬੈਠ ਕੇ ਭਾਰਤ ਵਿੱਚ ਅਪਰਾਧ ਕਰਵਾ ਰਹੇ ਹਨ।

ਦੱਸ ਦੇਈਏ ਕਿ ਬ੍ਰਿਟਿਸ਼ ਕੋਲੰਬੀਆ ਇੰਫੋਰਸਮੈਂਟ ਯੂਨਿਟ ਦੀ ਲਿਸਟ ਵਿੱਚ ਜਗਦੀਪ ਚੀਮਾ, ਬਰਿੰਦਰ ਧਾਲੀਵਾਲ, ਗੁਰਪ੍ਰੀਤ ਧਾਲੀਵਾਲ, ਸਮਰੂਪ ਗਿੱਲ, ਸੰਦੀਪ ਗਿੱਲ, ਸੁਖਦੀਪ ਪੰਸਲ, ਅਮਰਪ੍ਰੀਤ ਸਮਰਾ, ਰਵਿੰਦਰ ਸਮਰਾ ਤੇ ਸ਼ਕੀਲ ਬਸਰਾ ਦਾ ਨਾਮ ਸ਼ਾਮਿਲ ਹੈ। ਇਸ ਤੋਂ ਇਲਾਵਾ ਇਸ ਲਿਸਟ ਵਿੱਚ ਰਿਚਰਡ ਜੋਸੇਫ ਅਤੇ ਐਂਡੀ ਦਾ ਨਾਮ ਵੀ ਸ਼ਾਮਿਲ ਹੈ।

Canada police released
Canada police released
ਇਸ ਸਬੰਧੀ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਇਹ ਅਪਰਾਧੀ ਸਿਰਫ਼ ਲੋਅਰ ਮੇਨਲੈਂਡ ਤੱਕ ਹੀ ਸੀਮਿਤ ਨਹੀਂ ਹੈ। ਇਹ ਪੂਰੇ ਸੂਬੇ ਵਿੱਚ ਘੁੰਮਦੇ ਹਨ ਅਤੇ ਅਪਰਾਧਿਕ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਹਨ। ਕੈਨੇਡਾ ਪੁਲਿਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਬਲਿਕ ਸੇਫਟੀ ਦੇ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਗੈਂਗਸਟਰਾਂ ਦੀ ਗੈਂਗ ਖਿਲਾਫ਼ ਕੜੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਉਨ੍ਹਾਂ &lsquoਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਲੋਕਾਂ ਦੀ ਸਾਵਧਾਨੀ ਦੇ ਲਈ ਹੀ ਇਹ ਪਬਲਿਕ ਸੇਫਟੀ ਵਾਰਨਿੰਗ ਜਾਰੀ ਕੀਤੀ ਗਈ ਹੈ।