image caption:

ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ : ਅਸੀਂ ਇਹ ਕਿਸ ਤਰ੍ਹਾਂ ਦੀ ਪੰਜਾਬੀਅਤ ਦਿਖਾ ਰਹੇ ਹਾਂ : ਜਸਬੀਰ ਜੱਸੀ

 ਬੀਤੇ ਦਿਨ ਅਮਰੀਕਾ ਵਿੱਚ ਇੱਕ ਪੰਜਾਬਣ ਮਨਦੀਪ ਕੌਰ ਵੱਲੋਂ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ । ਇਸ ਸਬੰਧੀ ਸੋਸ਼ਲ ਮੀਡੀਆ &lsquoਤੇ ਇੱਕ ਵੀਡੀਓ ਵੀ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿਚ ਮਨਦੀਪ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੀ ਜ਼ਿੰਦਗੀ ਦੀਆਂ ਮੁਸ਼ਕਿਲਾਂ ਬਾਰੇ ਪੂਰੀ ਦੁਨੀਆ ਨੂੰ ਦੱਸਿਆ ਸੀ ਅਤੇ ਆਪਣੇ ਮਾਤਾ-ਪਿਤਾ ਅਤੇ ਪਰਿਵਾਰ ਤੋਂ ਮਾਫ਼ੀ ਵੀ ਮੰਗੀ ਸੀ।

ਅਮਰੀਕਾ ਵਿੱਚ ਮਨਦੀਪ ਕੌਰ ਵੱਲੋਂ ਖ਼ੁਦਕੁਸ਼ੀ ਕਰਨ ਤੋਂ ਬਾਅਦ ਪਾਲੀਵੁੱਡ ਕਲਾਕਾਰ ਵੀ ਡੂੰਘੇ ਸਦਮੇ ਵਿੱਚ ਹਨ। ਹੁਣ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਵੀ ਇਸ ਵੀਡੀਓ ਦੇ ਸਕ੍ਰੀਨਸ਼ਾਟ ਨੂੰ ਆਪਣੀ ਇੰਸਟਾਗ੍ਰਾਮ ਸਟੋਰੀ &lsquoਤੇ ਸਾਂਝਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਤਿੱਖਾ ਸਵਾਲ ਪੁੱਛਦਿਆਂ ਕਿਹਾ ਕਿ ਅਸੀਂ ਇਹ ਕਿਸ ਤਰ੍ਹਾਂ ਦੀ ਪੰਜਾਬੀਅਤ ਦਿਖਾ ਰਹੇ ਹਾਂ। ਇਸ ਤੋਂ ਅੱਗੇ ਉਨ੍ਹਾਂ ਨੇ ਲਿਖਿਆ, &ldquoਸੌਰੀ ਭੈਣੇ।&rdquo