image caption:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਰਾਵਾਂ ‘ਤੇ ਕੋਈ ਜੀਐੱਸਟੀ ਨਹੀਂ ਲਗਾਇਆ : ਕੇਂਦਰ

 ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ &lsquoਤੇ 12 ਫੀਸਦੀ ਜੀਐੱਸਟੀ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਸੈਂਟਰਲ ਬੋਰਡ ਆਫ ਇਨਡਾਇਰੈਕਟ ਟੈਕਸ ਐਂਡ ਕਸਟਮਸ ਨੇ ਇਸ ਮਾਮਲੇ ਵਿਚ ਸਫਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਰਾਵਾਂ &lsquoਤੇ ਜੀਐੱਸਟੀ ਨਹੀਂ ਲਗਾਇਆ ਗਿਆ ਹੈ। ਇਸ ਨੂੰ ਭਰਨ ਲਈ ਕੋਈ ਨੋਟਿਸ ਨਹੀੰ ਭੇਜਿਆ ਗਿਆ।

CBIC ਨੇ ਕਿਹਾ ਕਿ ਜੀਐੱਸਟੀ ਕੌਂਸਲ ਦੀ 47ਵੀਂ ਬੈਠਕ ਹੋਈ ਸੀ। ਉਸ ਦੀ ਸਿਫਾਰਸ਼ ਮੁਤਾਬਕ 1000 ਰੁਪਏ ਪ੍ਰਤੀ ਦਿਨ ਕਿਰਾਏ ਵਾਲੇ ਹੋਟਲ ਕਮਰਿਆਂ ਤੋਂ ਜੀਐੱਸਟੀ ਛੋਟ ਵਾਪਸ ਲੈ ਲਈ ਗਈ। ਇਨ੍ਹਾਂ &lsquoਤੇ 12 ਫੀਸਦੀ ਜੀਐੱਸਟੀ ਲਗਾਇਆ ਗਿਆ ਹੈ। ਹਾਲਾਂਕਿ ਇਸ ਵਿਚ ਇਕ ਹੋਰ ਛੋਟ ਹੈ ਜੋ ਕਿਸੇ ਵੀ ਚੈਰੀਟੇਬਲ ਜਾਂ ਧਾਰਮਿਕ ਟਰੱਸਟ ਵੱਲੋਂ ਕਮਰੇ ਕਿਰਾਏ &lsquoਤੇ ਦੇਣ ਨੂੰ ਜੀਐੱਸਟੀ ਤੋਂ ਛੋਟ ਦਿੰਦੀ ਹੈ। ਜਿਥੇ ਕਮਰੇ ਲਈ ਚਾਰਜ ਰਕਮ 1000 ਤੋਂ ਘੱਟ ਹੈ। ਇਹ ਛੋਟ ਬਿਨਾਂ ਕਿਸੇ ਬਦਲਾਅ ਦੇ ਲਾਗੂ ਹੈ।

ਸੀਬੀਆਈਸੀ ਨੇ ਕਿਹਾ ਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਤਿੰਨ ਸਰਾਵਾਂ ਨੇ ਜੀਐਸਟੀ ਦਾ ਭੁਗਤਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ 3 ਗੁਰੂ ਗੋਬਿੰਦ ਸਿੰਘ ਪ੍ਰਵਾਸੀ ਭਾਰਤੀ ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਅਤੇ ਮਾਤਾ ਭਾਗ ਕੌਰ ਨਿਵਾਸ ਹਨ। ਇਹ ਸਪੱਸ਼ਟ ਕੀਤਾ ਗਿਆ ਸੀ ਕਿ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਨੋਟਿਸ ਨਹੀਂ ਦਿੱਤਾ ਗਿਆ ਸੀ। ਹੋ ਸਕਦਾ ਹੈ ਕਿ ਉਨ੍ਹਾਂ ਨੇ ਆਪਣੇ ਤੌਰ &lsquoਤੇ ਜੀਐਸਟੀ ਭਰਨਾ ਸ਼ੁਰੂ ਕਰ ਦਿੱਤਾ ਹੋਵੇ। ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਦੇ ਆਧਾਰ &lsquoਤੇ ਐੱਸ.ਜੀ.ਪੀ. ਦੀਆਂ ਸਰਾਵਾਂ ਲਾਭ ਲੈ ਸਕਦੀਆਂ ਹਨ।