image caption:

ਪਾਰਟੀ ਵਿਚ ਬਗਾਵਤੀ ਸੁਰਾਂ ਵਿਚਾਲੇ ਸੁਖਬੀਰ ਬਾਦਲ ਨੇ ਬਣਾਈ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ

 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਵਿਚ ਬਗਾਵਤੀ ਸੁਰਾਂ ਉਠਣੀਆਂ ਜਾਰੀ ਹਨ। ਪਾਰਟੀ &rsquoਤੇ ਬਾਦਲ ਪਰਵਾਰ ਦੇ ਏਕਾਧਿਕਾਰ ਨੂੰ ਲੈ ਕੇ ਸਵਾਲ ਉਠ ਰਹੇ ਹਨ। ਪਾਰਟੀ ਲੀਡਰਸ਼ਿਪ ਵਿਚ ਬਦਲਾਅ ਦੀ ਮੰਗ ਕਰਨ ਵਾਲੀ ਲੌਬੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਇਸ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਬਣਾ ਦਿੱਤੀ ਹੈ।
ਜਿਸ ਦਾ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਲਗਾਇਆ ਗਿਆ ਹੈ। ਇਸ ਵਿਚ ਸ਼ਰਣਜੀਤ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਅਤੇ ਡਾ. ਸੁਖਵਿੰਦਰ ਸੁੱਖੀ ਨੂੰ ਵੀ ਰੱਖਿਆ ਗਿਆ ਹੈ।
ਅਕਾਲੀ ਦਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਦੇ ਲਈ ਹਰ ਸੁਝਾਅ ਦਾ ਸਿਰਫ ਪਾਰਟੀ ਪਲੇਟਫਾਰਮ &rsquoਤੇ ਹੀ ਸੁਆਗਤ ਹੈ। ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੋ ਪਾਰਟੀ, ਪੰਥ ਅਤੇ ਪੰਜਾਬ ਦੇ ਲਈ ਨੁਕਸਾਨਦੇਹ ਹੋਵੇ।