image caption:

ਕੈਪਟਨ ਨੇ PM ਮੋਦੀ ਨੂੰ ਕੀਤੀ ਅਪੀਲ, ਉਮਰ ਕੈਦ ਦੀ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਕੀਤਾ ਜਾਵੇ ਰਿਹਾਅ

  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਉਨ੍ਹਾਂ ਸਾਰੇ ਕੈਦੀਆਂ ਦੀ ਰਿਹਾਈ ਬਾਰੇ ਵਿਚਾਰ ਕਰਨ ਜੋ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ।

ਸਾਬਕਾ ਮੁੱਖ ਮੰਤਰੀ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਵਿੱਚ ਕਿਹਾ ਅਸੀਂ ਆਪਣੀ ਆਜ਼ਾਦੀ ਦਾ 75ਵਾਂ ਵਰ੍ਹਾ ਮਨਾ ਰਹੇ ਹਾਂ ਅਤੇ ਇਸ ਮੌਕੇ ਜੋ ਸਜ਼ਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ। ਕੈਪਟਨ ਅਮਰਿੰਦਰ ਨੇ ਧਿਆਨ ਦਿਵਾਇਆ ਕਿ ਖੁਦ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਸਮੇਂ-ਸਮੇਂ &lsquoਤੇ ਸੁਝਾਅ ਦਿੱਤਾ ਹੈ ਕਿ ਜੇਲ੍ਹ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ।

ਉਨ੍ਹਾਂ ਕੁਝ ਸਿੱਖ ਕੈਦੀਆਂ ਦਾ ਵੀ ਜ਼ਿਕਰ ਕੀਤਾ ਜੋ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਹੁਣ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨ ਦਾ ਸਮਾਂ ਹੈ ਜੋ ਕਿ ਉਹ ਕਾਨੂੰਨੀ ਤੌਰ &lsquoਤੇ ਵੀ ਇਸ ਦੇ ਹੱਕਦਾਰ ਹਨ ਕਿਉਂਕਿ ਉਹ ਪਹਿਲਾਂ ਹੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ।