image caption:

ਬਿਨਾਂ ਚਰਚਾ ਬਿਜਲੀ ਬਿੱਲ ਪੇਸ਼ ਕਰਨਾ ਸਾਡੇ ਸੰਵਿਧਾਨਕ ਅਧਿਕਾਰਾਂ ’ਤੇ ਹਮਲਾ: ਰਾਜੇਵਾਲ

 ਚੰਡੀਗੜ੍ਹ- ਲੋਕ ਸਭਾ ਵਿੱਚ ਸੋਮਵਾਰ ਨੂੰ ਬਿਜਲੀ ਸੋਧ ਬਿੱਲ-2022 ਪੇਸ਼ ਕੀਤਾ ਗਿਆ ਜਿਸ ਵਿੱਚ ਬਿਜਲੀ ਵੰਡ ਖੇਤਰ ਵਿੱਚ ਬਦਲਾਅ ਕਰਨ ਤੇ ਰੈਗੂਲੇਟਰੀ ਅਥਾਰਿਟੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਹੇਠਲੇ ਸਦਨ ਵਿੱਚ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ। ਇਸ ਦਾ ਕਾਂਗਰਸ, ਡੀਐੱਮਕੇ ਤੇ ਤ੍ਰਿਣਮੂਲ ਕਾਂਗਰਸ ਸਣੇ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ ਅਤੇ ਇਸ ਨੂੰ ਸੰਘੀ ਢਾਂਚੇ ਖ਼ਿਲਾਫ਼ ਦੱਸਿਆ।
ਉਧਰ, ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਸਰਕਾਰ ਦੀ ਨੀਅਤ ਉਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ ਕਿ ਬਿਜਲੀ ਬਿੱਲ ਪਾਸ ਕਰਦੇ ਸਮੇਂ ਕੇਂਦਰ ਨੇ ਕਿਸੇ ਤੋਂ ਸੁਝਾਅ ਨਹੀਂ ਮੰਗੇ। ਕਿਸਾਨ ਅੰਦੋਲਨ ਦੌਰਾਨ ਕੇਂਦਰ ਨੇ ਵਾਅਦਾ ਕੀਤਾ ਸੀ ਕਿ ਇਹ ਬਿੱਲ ਵੱਖ-ਵੱਖ ਹਿੱਸੇਦਾਰ/ਰਾਜਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਹੀ ਪੇਸ਼ ਕੀਤਾ ਜਾਵੇਗਾ।
ਬਿਜਲੀ ਬਿੱਲ,ਪੇਸ਼ ਕਰਦੇ ਸਮੇਂ ਕੇਂਦਰ ਨੇ ਕਿਸੇ ਤੋਂ ਸੁਝਾਅ ਨਹੀਂ ਮੰਗੇ,ਕਿਸਾਨ ਅੰਦੋਲਨ ਦੌਰਾਨ ਕੇਂਦਰ ਨੇ ਵਾਅਦਾ ਕੀਤਾ ਸੀ ਕਿ ਇਹ ਬਿੱਲ ਵੱਖ-ਵੱਖ ਹਿੱਸੇਦਾਰ/ਰਾਜਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਪੇਸ਼ ਕੀਤਾ ਜਾਵੇਗਾ,ਹੁਣ ਇਸ ਬਿੱਲ ਨੂੰ ਬਿਨਾਂ ਕਿਸੇ ਨਾਲ ਚਰਚਾ ਕੀਤੇ ਪੇਸ਼ ਕਰ ਦਿੱਤਾ ਹੈ।ਇਹ ਸਾਡੇ ਸੰਵਿਧਾਨਕ ਅਧਿਕਾਰਾਂ &rsquoਤੇ ਹਮਲਾ ਹੈ।