image caption:

ਪੰਜਾਬ 'ਚ ਹੋਵੇਗਾ ਵੱਡਾ ਖੇਡ ਮੇਲਾ, ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ ਪੋਰਟਲ

 ਚੰਡੀਗੜ੍ਹ : ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ, ਸਿਹਤ ਪ੍ਰਤੀ ਜਾਗਰੂਕਤਾ, ਆਪਸੀ ਸਦਭਾਵਨਾ ਤੇ ਭਾਈਚਾਰਾ ਵਧਾਉਣ ਅਤੇ ਸਿਹਤਮੰਦ ਪੰਜਾਬ ਸਿਰਜਣ ਦੇ ਮੰਤਵ ਤਹਿਤ &lsquoਖੇਡਾਂ ਵਤਨ ਪੰਜਾਬ ਦੀਆਂ&rsquo ਥੀਮ ਤਹਿਤ ਕਰਵਾਏ ਜਾ ਰਹੇ ਪੰਜਾਬ ਖੇਡ ਮੇਲੇ ਦਾ ਪੋਰਟਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ।

ਮੁੱਖ ਮੰਤਰੀ ਵੱਲੋਂ ਪੰਜਾਬ ਦੀ ਖੇਡਾਂ ਵਿੱਚ ਗੁਆਚੀ ਸ਼ਾਨ ਮੁੜ ਬਹਾਲ ਕਰਨ ਦੀ ਵਚਨਬੱਧਤਾ ਤਹਿਤ &lsquoਖੇਡਾਂ ਵਤਨ ਪੰਜਾਬ ਦੀਆਂ&rsquo ਦੇ ਥੀਮ ਖੇਡ ਵਿਭਾਗ ਵੱਲੋਂ ਉਲੀਕੇ ਖੇਡ ਮੇਲੇ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ ਪੋਰਟਲ www.punjabkhedmela2022.in ਉਤੇ ਜਾ ਕੇ ਅੱਜ (11 ਅਗਸਤ) ਤੋਂ 25 ਅਗਸਤ ਤੱਕ ਰਜਿਸਟ੍ਰੇਸ਼ਨ ਕਰਵਾ ਸਕਣਗੇ। ਪਹਿਲੀ ਵਾਰ ਪੰਜਾਬ ਵਿੱਚ ਆਪਣੀ ਕਿਸਮ ਦੇ ਕਰਵਾਏ ਜਾ ਰਹੇ ਇਸ ਖੇਡ ਮੇਲੇ ਦੀ ਆਨ ਲਾਈਨ ਰਜਿਸਟ੍ਰੇਸ਼ਨ ਨਾਲ ਖਿਡਾਰੀਆਂ ਦਾ ਉਮਰ ਵਰਗ ਤੇ ਖੇਡ ਅਨੁਸਾਰ ਡਾਟਾਬੇਸ ਤਿਆਰ ਹੋਵੇਗਾ।