image caption:

ਸਾਂਸਦ ਰਵਨੀਤ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ ‘ਤੇ ਹਮਲਾ

 ਕਾਂਗਰਸ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ &lsquoਤੇ ਹਮਲਾ ਕੀਤਾ ਗਿਆ ਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਆਲੀ ਚੌਕ ਨੇੜੇ ਹਮਲਾਵਰਾਂ ਵਲੋਂ ਇਹ ਹਮਲਾ ਕੀਤਾ ਗਿਆ ਹੈ ਤੇ ਉਨ੍ਹਾਂ ਦਾ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ। ਪੂਰੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਰਜਿੰਦਰ ਸਿੰਘ ਢੀਂਡਸਾ ਜਦੋਂ ਸਵੇਰੇ ਲਗਭਗ 10.30 ਵਜੇ ਕਾਰ &lsquoਚ ਇਆਲੀ ਚੌਕ ਤੋਂ ਲੰਘ ਰਹੇ ਸਨ ਤਾਂ ਅਚਾਨਕ ਮੋਟਰਸਾਈਕਲ ਉਤੇ 5 ਅਣਪਛਾਤੇ ਵਿਅਕਤੀ ਆਏ ਤੇ ਉਨ੍ਹਾਂ &lsquoਤੇ ਹਮਲਾ ਕਰ ਦਿੱਤਾ। ਉਨ੍ਹਾਂ ਦੇ ਸਿਰ ਅਤੇ ਸਰੀਰ &lsquoਤੇ ਗੰਭੀਰ ਸੱਟਾਂ ਲੱਗੀਆਂ ਹਨ ਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।