image caption:

ਡਿਟਰੋਇਟ ਵਿਖੇ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ 2022 ਦਾ ਆਯੋਜਨ

 ਸੈਕਰਾਮੈਂਟੋ( ਹੁਸਨ ਲੜੋਆ ਬੰਗਾ) ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਸਲਾਨਾ ਤਿੰਨ ਦਿਨਾਂ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2022 ਸੰਬੰਧੀ ਮੁਕਾਬਲੇ ਅਮਰੀਕਾ ਦੇ ਸੂਬੇ ਮਿਸ਼ੀਗਨ ਦੇ ਸ਼ਹਿਰ ਡਿਟਰੋਇਟ ਵਿਖੇ ਆਯੋਜਿਤ ਕੀਤੇ ਗਏ। ਸਿੱਖ ਗੁਰਦੁਆਰਾ ਆਫ਼ ਰੋਚੈਸਟਰ ਹਿਲਜ਼ ਵਿਖੇ ਹੋਏ ਪ੍ਰੋਗਰਾਮਾਂ ਵਿਚ 6 ਸਾਲ ਤੋਂ ਲੈ ਕੇ 22 ਸਾਲਾਂ ਤੱਕ ਦੇ 51 ਬੱਚਿਆਂ ਤੇ ਨੌਜਵਾਨਾਂ ਨੇ ਭਾਗ ਲਿਆ। ਸਿਮਪੋਜ਼ੀਅਮ ਅਤੇ ਸੰਸਥਾ ਦੇ ਨੈਸ਼ਨਲ ਕਨਵੀਨਰ ਸ. ਕੁਲਦੀਪ ਸਿੰਘ ਨੇ ਦੱਸਿਆ ਕਿ ਸਿਆਨਾ ਸੰਸਥਾ ਵਲੋਂ ਸੰਨ 2000 ਤੋਂ ਹਰ ਸਾਲ ਮਾਰਚਅਪਰੈਲ ਦੇ ਮਹੀਨੇ ਵਿਚ ਇਹ ਮੁਕਾਬਲੇ ਪਹਿਲਾਂ ਅਮਰੀਕਾ ਤੇ ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਕਰਵਾਏ ਜਾਂਦੇ ਹਨ। ਭਾਗ ਲੈਣ ਵਾਲੇ ਬੱਚਿਆ ਨੂੰ ਉਮਰ ਅਨੁਸਾਰ ਪੰਜ ਗਰੁੱਪਾਂ ਵਿਚ ਵੰਡਿਆ ਜਾਂਦਾ ਹੈ। ਜਸਵੰਤ ਸਿੰਘ ਖਾਲੜਾ&rdquo ਕਿਤਾਬ ਦਿੱਤੀ ਗਈ ਜਿਸ ਵਿੱਚੋਂ ਉਹਨਾਂ ਦਿੱਤੇ ਗਏ ਤਿੰਨ ਸਵਾਲਾਂ ਦੇ ਜਵਾਬ ਵਿੱਚ ਭਾਸ਼ਨ ਦਿੱਤੇ। ਪਹਿਲੇ ਦਿਨ ਚਾਰ ਗਰੁੱਪਾਂ ਦੇ ਫਾਈਨਲ ਵਿਚ ਪਹੁੰਚੇ ਬੱਚਿਆਂ ਦੇ ਭਾਸ਼ਨ ਹੋਏ। ਦੂਜੇ ਦਿਨ ਪੰਜਵੇਂ ਗਰੁੱਪ ਵਿਚ ਭਾਗ ਲੈਣ ਵਾਲੇ 16 ਤੋਂ 22 ਸਾਲਾਂ ਦੇ ਨੌਜਵਾਨਾਂ ਨੇ &ldquoਸਰਬੱਤ ਦਾ ਭਲਾ&rdquo ਸੰਬੰਧੀ ਡਿਬੇਟ ਵਿਚ ਭਾਗ ਲਿਆ ਅਤੇ ਲਗਭਗ 2 ਘੰਟਿਆਂ ਲਈ ਪ੍ਰਸ਼ਨਾਂ ਅਤੇ ਜੁਆਬਾਂ ਨਾਲ ਸੰਬੰਧਤ ਮੁੱਦਿਆਂ ਤੇ ਵਿਚਾਰ ਵਟਾਂਦਰੇ ਕੀਤੇ। ਡਿਬੇਟ ਦੇ ਸੰਚਾਲਕ ਬੱਫਲੋ ਤੋਂ ਡਾ. ਸ਼ਤਪਾਲ ਸਿੰਘ ਸਨ, ਜਿਨ੍ਹਾਂ ਨੇ ਵਿਚਾਰ ਵਟਾਂਦਰੇ ਨੂੰ ਬਹੁਤ ਵਧੀਆ ਤਰੀਕੇ ਨਾਲ ਨੇਪਰੇ ਚਾੜਿਆ। ਇਹਨਾਂ ਸਲਾਨਾ ਫਾਈਨਲ ਮੁਕਾਬਲਿਆਂ ਦਾ ਇਕ ਹੋਰ ਮੁੱਖ ਆਕਰਸ਼ਨ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸ਼ਾਮ ਦੇ ਖਾਣੇ ਦਾ ਇਕ ਵਿਸ਼ੇਸ਼ ਪ੍ਰੋਗਰਾਮ ਹੈ ਜਿਸ ਵਿਚ ਸਾਰੇ ਬੁਲਾਰਿਆਂ ਦਾ ਸਨਮਾਨ ਕੀਤਾ ਜਾਂਦਾ ਹੈ ਅਤੇ ਉਹਨਾਂ ਬਾਰੇ ਆਏ ਹੋਏ ਮਹਿਮਾਨਾਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ। ਸਿਮਪੋਜ਼ੀਅਮ ਦੇ ਅਖੀਰਲੇ ਦਿਨ ਗੁਰਦੂਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਉਪਰੰਤ ਨਤੀਜਿਆਂ ਦਾ ਐਲਾਨ ਕੀਤਾ ਗਿਆ। ਭਾਸ਼ਨ ਪ੍ਰਤੀਯੋਗਤਾ ਵਿਚ ਪਹਿਲੇ ਗਰੁੱਪ ਵਿਚ ਡੈਲਸ ਤੋਂ ਜਸਕੀਰਤ ਸਿੰਘ, ਦੂਜੇ ਵਿਚ ਅਟਲਾਂਟਾ ਤੋਂ ਬਿਸਮਾਦ ਕੌਰ, ਤੀਜੇ ਵਿਚ ਸਿਨਸਿਨਾਟੀ ਤੋਂ ਬਨਜੋਤ ਕੌਰ, ਚੌਥੇ ਵਿਚ ਸ਼ਿਕਾਗੋ ਤੋਂ ਮੁਸਕਾਨ ਕੌਰ ਅਤੇ ਪੰਜਵੇਂ ਗਰੁੱਪ ਵਿਚ ਨਿਉਯਾਰਕ ਤੋਂ ਗੁਰਪ੍ਰਤਾਪ ਸਿੰਘ ਪਹਿਲੇ ਸਥਾਨ &lsquoਤੇ ਰਹੇ। ਭਾਸ਼ਨ ਪ੍ਰਤੀਯੋਗਤਾ ਵਿਚ ਜੇਤੂਆਂ ਤੋਂ ਇਲਾਵਾ ਬਾਕੀ ਦੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵਿਸ਼ੇਸ਼ ਪੁਰਸਕਾਰ &ldquoਡਿਸਟਿਗਯੂਟਿਸ਼ਡ ਸਪੀਕਰ ਅਵਾਰਡ&rdquo ਦਿੱਤਾ ਗਿਆ। ਸਿਆਨਾ ਸੰਸਥਾ ਦੇ ਕਨਵੀਨਰ ਸ. ਕੁਲਦੀਪ ਸਿੰਘ ਦਾ ਕਹਿਣਾ ਸੀ ਕਿ ਸਿਮਪੋਜ਼ੀਅਮ ਦੀ ਤਿਆਰੀ ਨਾਲ ਬੱਚਿਆ ਨੂੰ ਜਿੱਥੇ ਸਿੱਖ ਇਤਿਹਾਸ ਤੇ ਵਿਰਸੇ ਬਾਰੇ ਜਾਣਕਾਰੀ ਮਿਲਦੀ ਹੈ ਨਾਲ ਹੀ ਉਹਨਾਂ ਨੂੰ ਭਾਸ਼ਣ ਲਿਖਣ ਤੇ ਬੋਲਣ ਦਾ ਵੀ ਪਤਾ ਲਗਦਾ ਹੈ।