image caption:

ਸਾਂਸਦ ਮੈਂਬਰ ਗੁਰਜੀਤ ਸਿੰਘ ਔਜਲਾ ਹੋਏ ਕੋਰੋਨਾ ਪਾਜੀਟਿਵ, ਖੁਦ ਨੂੰ ਕੀਤਾ ਕੁਆਰੰਟਾਈਨ

ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਉਨ੍ਹਾਂ ਨੇ ਪਿਛਲੇ ਦਿਨਾਂ ਦੌਰਾਨ ਆਪਣੇ ਸੰਪਰਕ ਵਿੱਚ ਆਏ ਲੋਕਾਂ ਤੇ ਮਿਤਰਾਂ ਸਨੇਹੀਆਂ ਨੂੰ ਆਪਣੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ ਤੇ ਖੁਦ ਨੂੰ ਉਨ੍ਹਾਂ ਨੇ ਕੁਆਰੰਟਾਈਨ ਕਰ ਲਿਆ ਹੈ। ਇਸੇ ਕਾਰਨ ਉਨ੍ਹਾਂ ਨੇ ਸਾਰੀਆਂ ਜਨਤਕ ਗਤੀਵਿਧੀਆਂ &lsquoਤੇ ਰੋਕ ਲਗਾ ਦਿੱਤੀ ਹੈ। ਡਾਕਟਰੀ ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਉਹ ਕੁਝ ਦਿਨਾਂ ਲਈ ਕੁਆਰੰਟਾਈਨ ਰਹਿਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ 26 ਜੁਲਾਈ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਵੀ ਕੋਰੋਨਾ ਹੋਇਆ ਸੀ।