image caption:

ਪੰਜਾਬ ’ਚ ਯੂਨਿਟ ਲਾਉਣ ਲਈ ਬੀਐੱਮਡਬਲਿਊ ਸਹਿਮਤ

 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਰਮਨੀ ਤੋਂ ਵੱਡੇ ਨਿਵੇਸ਼ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਆਟੋ ਕੰਪਨੀ ਬੀਐਮਡਬਲਿਊ ਨੇ ਪੰਜਾਬ ਆਪਣੀ ਆਟੋ ਪਾਰਟਸ ਨਿਰਮਾਣ ਯੂਨਿਟ ਸਥਾਪਤ ਕਰਨ ਲਈ ਸਹਿਮਤ ਹੋ ਗਈ। ਮੁੱਖ ਮੰਤਰੀ ਨੇ ਬੀਐੱਮਡਬਲਿਊ ਨੂੰ ਸੂਬੇ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਦੇ ਮਿਸਾਲੀ ਕੰਮਾਂ ਬਾਰੇ ਦੱਸਿਆ, ਜਿਸ ਤੋਂ ਬਾਅਦ ਬੀਐੱਮਡਬਲਿਊ ਨੇ ਸੂਬੇ ਵਿੱਚ ਆਪਣੀ ਆਟੋ ਪਾਰਟਸ ਨਿਰਮਾਣ ਯੂਨਿਟ ਸਥਾਪਤ ਕਰਨ ਲਈ ਸਹਿਮਤੀ ਪ੍ਰਗਟਾਈ। ਭਗਵੰਤ ਮਾਨ ਨੇ ਕਿਹਾ ਕਿ ਇਹ ਭਾਰਤ ਵਿੱਚ ਕੰਪਨੀ ਦੀ ਦੂਜੀ ਯੂਨਿਟ ਹੋਵੇਗੀ। ਪਹਿਲਾਂ ਅਜਿਹਾ ਇੱਕ ਯੂਨਿਟ ਚੇਨੱਈ ਵਿੱਚ ਕੰਮ ਕਰ ਚੁੱਕਿਆ ਹੈ। ਇਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਸਤੇ ਖੁੱਲ੍ਹਣਗੇ।ਮੁੱਖ ਮੰਤਰੀ ਨੇ ਬੀਐਮਡਬਲਿਊ ਨੂੰ ਈ-ਮੋਬਿਲਿਟੀ ਸੈਕਟਰ ਵਿੱਚ ਸੂਬੇ ਨਾਲ ਸਹਿਯੋਗ ਕਰਨ ਦਾ ਸੱਦਾ ਵੀ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੀ ਹਾਲ ਹੀ ਵਿੱਚ ਪ੍ਰਵਾਨ ਕੀਤੀ ਇਲੈਕਟਿ੍ਰਕ ਵਹੀਕਲ ਪਾਲਿਸੀ &rsquoਤੇ ਸਖ਼ਤ ਮਿਹਨਤ ਕੀਤੀ ਹੈ। ਪੰਜਾਬ ਦੀ ਈਵੀ ਨੀਤੀ ਤੋਂ ਪੰਜਾਬ ਵਿੱਚ ਈ-ਮੋਬਿਲਿਟੀ ਸੈਕਟਰ ਲਈ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਣ ਦੀ ਉਮੀਦ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਜਲਵਾਯੂ ਤਬਦੀਲੀ, ਸਿੰਜਾਈ, ਫ਼ਸਲਾਂ ਦੇ ਝਾੜ ਦੀ ਪੇਸ਼ੀਨਗੋਈ ਤੇ ਵਾਢੀ ਦੀ ਪ੍ਰਗਤੀ ਦੇ ਵਿਸ਼ਲੇਸ਼ਣ ਲਈ ਮੋਹਰੀ ਕੰਪਨੀ ਬੇਅਵਾਅ ਤੋਂ ਸਹਿਯੋਗ ਮੰਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਵਿੱਚ ਨਿਵੇਸ਼ ਯੋਜਨਾਵਾਂ ਪ੍ਰਮਾਣਿਤ ਕਰਨ ਲਈ ਜਲਵਾਯੂ ਤਬਦੀਲੀ ਦੇ ਮੁਲਾਂਕਣ ਅਤੇ ਖੇਤੀਬਾੜੀ ਉਤਪਾਦਨ &rsquoਤੇ ਪ੍ਰਭਾਵ ਵਰਗੇ ਅਹਿਮ ਮਸਲਿਆਂ ਨਾਲ ਸਿੱਝਣ ਲਈ ਵਿਚਾਰ-ਚਰਚਾ ਕੀਤੀ।