image caption:

ਅਪਰੇਸ਼ਨ ਲੋਟਸ: ‘ਆਪ’ ਵਿਧਾਇਕਾਂ ਦੀ ਸ਼ਿਕਾਇਤ ਮਗਰੋਂ ਕੇਸ ਦਰਜ

 ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਡੇਗਣ ਲਈ ਪਾਰਟੀ ਦੇ 10 ਵਿਧਾਇਕਾਂ ਨੂੰ ਧਮਕਾਉਣ ਅਤੇ 25-25 ਕਰੋੜ ਰੁਪਏ ਦੀ ਪੇਸ਼ਕਸ਼ ਕਰਨ ਸਬੰਧੀ ਭਾਜਪਾ ਖ਼ਿਲਾਫ਼ ਅੱਜ ਚੰਡੀਗੜ੍ਹ &rsquoਚ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਕੀਤੀ। ਇਸ ਮਗਰੋਂ ਪੰਜਾਬ ਪੁਲੀਸ ਨੇ ਦੇਰ ਸ਼ਾਮ &lsquoਆਪ&rsquo ਵਿਧਾਇਕਾਂ ਦੀ ਸ਼ਿਕਾਇਤ &rsquoਤੇ ਕਾਰਵਾਈ ਕਰਦਿਆਂ ਪੁਲੀਸ ਥਾਣਾ ਸਟੇਟ ਕ੍ਰਾਈਮ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8, ਧਾਰਾ 171-ਬੀ ਅਤੇ 120-ਬੀ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਇਕ ਦਰਜਨ ਦੇ ਕਰੀਬ &lsquoਆਪ&rsquo ਵਿਧਾਇਕਾਂ ਨੇ ਡੀਜੀਪੀ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਭਾਜਪਾ ਆਗੂਆਂ ਵੱਲੋਂ &lsquoਆਪ&rsquo ਵਿਧਾਇਕਾਂ ਨੂੰ ਧਮਕਾਉਣ ਅਤੇ ਰੁਪਏ ਦੀ ਪੇਸ਼ਕਸ਼ ਕਰਨ ਸਬੰਧੀ ਆਡੀਓ ਰਿਕਾਰਡਿੰਗ ਅਤੇ ਹੋਰ ਸਬੂਤ ਸੌਂਪ ਕੇ &lsquoਅਪਰੇਸ਼ਨ ਲੋਟਸ&rsquo ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ। ਡੀਜੀਪੀ ਨੂੰ ਸ਼ਿਕਾਇਤ ਕਰਨ ਗਏ ਵਿਧਾਇਕਾਂ ਵਿੱਚ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਕੁਲਵੰਤ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਦਿਨੇਸ਼ ਚੱਢਾ, ਰਮਨ ਅਰੋੜਾ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੁਪਿੰਦਰ ਸਿੰਘ ਹੈਪੀ, ਸ਼ੀਤਲ ਅੰਗੁਰਾਲ, ਅਤੇ ਲਾਭ ਸਿੰਘ ਉਗੋਕੇ ਸਣੇ ਹੋਰ ਵਿਧਾਇਕ ਹਾਜ਼ਰ ਸਨ। &lsquoਆਪ&rsquo ਨੇ ਦਾਅਵਾ ਕੀਤਾ ਹੈ ਕਿ ਭਾਜਪਾ ਨੇ ਉਨ੍ਹਾਂ ਦੇ 10 ਤੋਂ ਵੱਧ ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਇਲਾਵਾ ਭਾਜਪਾ ਦੇ ਮਾੜੇ ਅਤੇ ਲੋਕਤੰਤਰ ਵਿਰੋਧੀ ਏਜੰਡਿਆਂ ਦਾ ਪਰਦਾਫਾਸ਼ ਕਰਨ ਲਈ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਕਈ ਹੋਰਾਂ ਨੂੰ ਧਮਕੀਆਂ ਵੀ ਮਿਲੀਆਂ ਹਨ। ਵਿੱਤ ਮੰਤਰੀ ਨੇ ਡੀਜੀਪੀ ਤੋਂ ਪਾਰਟੀ ਦੇ ਵਿਧਾਇਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ &lsquoਆਪ&rsquo ਦੇ ਕੱਟੜ ਸਿਪਾਹੀਆਂ ਨੇ ਭਾਜਪਾ ਦੀ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।&rsquo&rsquo