image caption:

ਅਦਾਕਾਰਾ ਨੋਰਾ ਫ਼ਤੇਹੀ 200 ਕਰੋੜ ਦੇ ਫਿਰੌਤੀ ਮਾਮਲੇ ’ਚ ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਅੱਗੇ ਪੇਸ਼

 ਨਵੀਂ ਦਿੱਲੀ- ਬਾਲੀਵੁੱਡ ਅਦਾਕਾਰਾ ਨੋਰਾ ਫ਼ਤੇਹੀ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ 200 ਕਰੋੜ ਰੁਪਏ ਦੇ ਫਿਰੌਤੀ ਮਾਮਲੇ ਦੀ ਜਾਂਚ ਲਈ ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਦੇ ਸਾਹਮਣੇ ਪੇਸ਼ ਹੋਈ। ਇਹ ਦੂਜੀ ਵਾਰ ਹੈ ਜਦੋਂ ਉਸ ਨੂੰ ਦਿੱਲੀ ਪੁਲੀਸ ਨੇ ਮਾਮਲੇ ਵਿੱਚ ਉਸ ਦੀ ਕਥਿਤ ਭੂਮਿਕਾ ਲਈ ਪੁੱਛ ਪੜਤਾਲ ਲਈ ਤਲਬ ਕੀਤਾ ਹੈ। ਪੁਲੀਸ ਨੇ ਕਿਹਾ ਕਿ ਉਸ ਤੋਂ ਪਿੰਕੀ ਇਰਾਨੀ ਦੇ ਨਾਲ ਪੁੱਛ ਪੜਤਾਲ ਕੀਤੀ ਜਾਵੇਗੀ, ਜਿਸ ਨੇ ਕਥਿਤ ਤੌਰ 'ਤੇ ਚੰਦਰਸ਼ੇਖਰ ਨਾਲ ਉਸਦੀ ਜਾਣ-ਪਛਾਣ ਕਰਵਾਈ ਸੀ। ਬੁੱਧਵਾਰ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਤੋਂ ਪੁੱਛ ਪੜਤਾਲ ਕੀਤੀ ਗਈ ਸੀ।