image caption:

ਭਾਜਪਾ ਵੱਲੋਂ ‘ਆਪ’ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਾਉਣ ਦੀ ਮੰਗ

 ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਇੱਥੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰ ਕੇ ਪੰਜਾਬ ਦੇ &lsquoਆਪ&rsquo ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਾਉਣ ਦੀ ਮੰਗ ਕੀਤੀ ਹੈ। ਭਾਜਪਾ ਵਫ਼ਦ ਨੇ ਰਾਜਪਾਲ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ &rsquoਤੇ ਕਾਬਜ਼ ਹੋਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦਿਆਂ &rsquoਚੋਂ ਇਕ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ &rsquoਚ ਆਉਣ ਵਾਲੇ ਕੁਝ ਮਹੀਨਿਆਂ &rsquoਚ ਹੋਣ ਵਾਲੀਆਂ ਨਿਗਮ ਚੋਣਾਂ ਵਿੱਚ ਹਾਰ ਦੇ ਡਰੋਂ ਆਮ ਆਦਮੀ ਪਾਰਟੀ ਹੁਣ ਮਾੜੀ ਰਾਜਨੀਤੀ ਅਤੇ ਫਰਜ਼ੀ ਬਿਆਨਬਾਜ਼ੀ &rsquoਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਭਾਜਪਾ &rsquoਤੇ ਲਾਏ ਜਾ ਰਹੇ ਦੋਸ਼ ਪੂਰੀ ਤਰ੍ਹਾਂ ਝੂਠੇ ਅਤੇ ਨਾਕਾਮੀਆਂ &rsquoਤੇ ਪਰਦਾ ਪਾਉਣ ਲਈ ਕੀਤੇ ਜਾ ਰਹੇ ਯਤਨ ਹਨ। ਅਸ਼ਵਨੀ ਸ਼ਰਮਾ ਨੇ ਰਾਜਪਾਲ ਨੂੰ ਦੱਸਿਆ ਕਿ ਪੰਜਾਬ ਸਰਕਾਰ ਤੇ ਇਸ ਦੇ ਇਸ਼ਾਰਿਆਂ &rsquoਤੇ ਚੱਲਣ ਵਾਲੀ ਅਫਸਰਸ਼ਾਹੀ &rsquoਤੇ ਲੋਕਾਂ ਨੂੰ ਭਰੋਸਾ ਨਹੀਂ ਰਿਹਾ। ਇਸ ਲਈ ਵਿਧਾਇਕਾਂ ਦੀ ਖਰੀਦੋ-ਫਰੋਖ਼ਤ ਦੇ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਪੋਲ ਵੀ ਖੁੱਲ੍ਹ ਜਾਵੇਗੀ। ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਆਡੀਓ ਵਾਇਰਲ ਹੋਈ ਸੀ। ਇਸ ਵਿੱਚ ਉਹ ਭ੍ਰਿਸ਼ਟਾਚਾਰ ਬਾਰੇ ਗੱਲ ਕਰਦੇ ਸੁਣੇ ਜਾ ਰਹੇ ਹਨ। ਇਸ ਤੋਂ ਸਾਫ ਹੈ ਕਿ &lsquoਆਪ&rsquo &rsquoਚ ਕਿਸ ਤਰ੍ਹਾਂ ਭ੍ਰਿਸਟਾਚਾਰ ਚੱਲ ਰਿਹਾ ਹੈ ਅਤੇ ਪਾਰਟੀ ਸਿਰਫ ਇਮਾਨਦਾਰੀ ਦਾ ਡਰਾਮਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ &lsquoਆਪ&rsquo ਸਰਕਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨਾ ਤਾਂ ਦੂਰ ਦੀ ਗੱਲ, ਜਾਂਚ ਵੀ ਸ਼ੁਰੂ ਨਹੀਂ ਕੀਤੀ ਹੈ। ਇਸ ਤੋਂ ਸਾਫ਼ ਹੈ ਕਿ &lsquoਆਪ&rsquo ਦੇ ਸਾਰੇ ਆਗੂ ਅੰਦਰਖਾਤੇ ਮਿਲੇ ਹੋਏ ਹਨ। ਇਸ ਲਈ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਬੇਹੱਦ ਜ਼ਰੂਰੀ ਹੈ। ਭਾਜਪਾ ਆਗੂਆਂ ਨੇ ਇਸ ਸਬੰਧੀ ਇੱਕ ਸ਼ਿਕਾਇਤ ਸੂਬੇ ਦੇ ਡੀਜੀਪੀ ਵੀ ਸੌਂਪੀ ਹੈ। ਉਨ੍ਹਾਂ ਦੋਸ਼ ਲਾਇਆ ਕਿ &lsquoਆਪ&rsquo ਸਰਕਾਰ ਰਾਘਵ ਚੱਢਾ ਨੂੰ ਮੁੱਖ ਮੰਤਰੀ ਬਣਾਉਣ ਦੀ ਕੋਸ਼ਿਸ਼ ਵਿੱਚ ਹੈ, ਇਸ ਲਈ ਅਰਵਿੰਦ ਕੇਜਰੀਵਾਲ ਸਾਰਾ ਡਰਾਮਾ ਰਚ ਰਿਹਾ ਹੈ ਤਾਂ ਜੋ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਅਤੇ ਸਰਕਾਰ ਦੀਆਂ ਨਾਕਾਮੀਆਂ ਤੋਂ ਭਟਕਾਇਆ ਜਾਵੇ। ਵਫਦ ਵਿੱਚ ਸਾਬਕਾ ਡੀਜੀਪੀ ਸਰਬਦੀਪ ਸਿੰਘ ਵਿਰਕ, ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ, ਰਾਜੇਸ਼ ਬਾਘਾ, ਜਸਰਾਜ ਸਿੰਘ ਆਦਿ ਸ਼ਾਮਲ ਸਨ।