image caption:

ਕੈਨੇਡਾ ਦੀ ਸੰਸਦ ਵੱਲੋਂ ਮਹਾਰਾਣੀ ਐਲਿਜ਼ਾਬੈਥ ਨੂੰ ਸ਼ਰਧਾਂਜਲੀ ਭੇਟ

 ਔਟਵਾ : ਕੈਨੇਡਾ ਦੀ ਸੰਸਦ &lsquoਹਾਊਸ ਆਫ਼ ਕਾਮਨਜ਼&rsquo ਦੇ ਸੱਦੇ ਗਏ ਸਪੈਸ਼ਲ ਸੈਸ਼ਨ ਦੌਰਾਨ ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਨਵੇਂ ਨੇਤਾ ਪੌਇਲੀਐਵਰ ਤੇ ਐਨਡੀਪੀ ਲੀਡਰ ਜਗਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਵੀਨ ਐਲਿਜ਼ਾਬੈਥ ਨੂੰ ਯਾਦ ਕੀਤਾ।
ਇਸ ਦੇ ਨਾਲ ਹੀ ਪੀਐਮ ਟਰੂਡੋ ਨੇ ਅੰਤਮ ਰਸਮਾਂ &rsquoਚ ਸ਼ਾਮਲ ਹੋਣ ਲਈ ਕੈਨੇਡਾ ਵੱਲੋਂ ਲੰਡਨ ਜਾ ਰਹੇ ਵਫ਼ਦ ਬਾਰੇ ਵੀ ਜਾਣਕਾਰੀ ਦਿੱਤੀ।
ਕਵੀਨ ਐਲਿਜ਼ਾਬੈਥ ਨੂੰ ਸ਼ਰਧਾਂਜਲੀ ਦੇਣ ਲਈ ਸੱਦੇ ਗਏ ਹਾਊਸ ਆਫ਼ ਕਾਮਨਜ਼ ਦੇ ਸਪੈਸ਼ਲ ਸੈਸ਼ਨ ਦੌਰਾਨ ਜ਼ਿਆਦਾਤਰ ਐਮਪੀ ਕਾਲ਼ੇ ਕੱਪੜੇ ਪਾ ਕੇ ਸੰਸਦ ਵਿੱਚ ਪੁੱਜੇ। ਇਸ ਦੌਰਾਨ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਣੇ ਸਾਰੇ ਸੰਸਦ ਮੈਂਬਰਾਂ ਨੇ ਇੱਕ ਮਿੰਟ ਦਾ ਮੋਨ ਧਾਰਨ ਕੀਤਾ।