image caption:

ਚੰਡੀਗੜ੍ਹ ਯੂਨੀਵਰਸਿਟੀ MMS ਮਾਮਲੇ 'ਚ 2 ਵਾਰਡਨ ਮੁਅੱਤਲ

 ਚੰਡੀਗੜ੍ਹ: ਯੂਨੀਵਰਸਿਟੀ ਨੇ ਅਸ਼ਲੀਲ ਵੀਡੀਓ ਮਾਮਲੇ ਤੋਂ ਬਾਅਦ ਲਾਪਰਵਾਹੀ ਦੇ ਦੋਸ਼ ਹੇਠ ਦੋ ਵਾਰਡਨਾਂ ਨੂੰ ਮੁਅੱਤਲ ਕਰ ਦਿੱਤਾ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜੋ ਸਾਰੇ ਘਟਨਾਕ੍ਰਮ ਬਾਰੇ ਆਪਣੀ ਰਿਪੋਰਟ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੌਂਪੇਗੀ। ਇਹ ਕਮੇਟੀ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਵੀ ਸੁਣੇਗੀ। ਇਸ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਨੇ ਕੈਂਪਸ ਵਿੱਚ ਕਿਸੇ ਵੀ ਬਾਹਰੀ ਵਿਅਕਤੀ ਦੇ ਦਾਖ਼ਲੇ &rsquoਤੇ ਪਾਬੰਦੀ ਲਾ ਦਿੱਤੀ ਹੈ ਅਤੇ ਮੀਡੀਆ ਨੂੰ ਵੀ ਕੈਂਪਸ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ।

ਦੇਰ ਰਾਤ ਤੱਕ ਚੱਲੇ ਧਰਨੇ ਦੌਰਾਨ ਵਿਦਿਆਰਥੀਆਂ ਨੇ ਮੰਗ ਕੀਤੀ ਸੀ ਕਿ ਹੋਸਟਲ ਵਾਰਡਨ ਨੂੰ ਮੁਅੱਤਲ ਕੀਤਾ ਜਾਵੇ। ਜਿਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਹ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹੋਸਟਲਾਂ ਦੇ ਬਿਹਤਰ ਪ੍ਰਬੰਧ ਲਈ ਕਈ ਵਾਰਡਨਾਂ ਨੂੰ ਵੀ ਵਿਭਾਗਾਂ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ। ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਹੋਸਟਲ ਦੇ ਵਾਰਡਨ ਅਤੇ ਸਟਾਫ ਦੀ ਸ਼ਿਕਾਇਤ ਵੀ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਲੜਕੀਆਂ ਦੇ ਕੱਪੜਿਆਂ 'ਤੇ ਤਾਅਨੇ ਮਾਰਦੇ ਹਨ। ਜਿਸ 'ਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਕਿਹਾ ਸੀ ਕਿ ਵਿਦਿਆਰਥਣਾਂ ਦੇ ਪਹਿਰਾਵੇ 'ਤੇ ਪ੍ਰਸ਼ਾਸਨ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ।