image caption:

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਭਾਜਪਾ ‘ਚ ਹੋਏ ਸ਼ਾਮਿਲ

 ਨਵੀਂ ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿਚ ਰਸਮੀ ਤੌਰ &lsquoਤੇ ਸ਼ਾਮਲ ਹੋ ਗਏ ਹਨ ਤੇ ਉਨ੍ਹਾਂ ਨੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਮੂਲੀਅਤ ਕੀਤੀ। ਦੱਸ ਦੇਈਏ ਕਿ ਕੈਪਟਨ ਦੇ ਨਾਲ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਵੀ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ ਜਦੋਂ ਕਿ ਕੈਪਟਨ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਕਾਂਗਰਸ ਵਿਚ ਹੀ ਰਹਿਣਗੇ। ਕੈਪਟਨ ਤੋਂ ਇਲਾਵਾ ਸਾਬਕਾ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਸਾਬਕਾ ਸਾਂਸਦ ਕੇਵਲ ਸਿੰਘ, ਸਾਬਕਾ ਵਿਧਾਇਕ ਹਰਜਿੰਦਰ ਸਿੰਘ, ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਬਲਬੀਰ ਰਾਣਾ ਸੋਢੀ, ਰਚਨਾ ਸਿੰਘ, ਮੇਵਾੜ ਸਿੰਘ, ਸਾਬਕਾ ਵਿਧਾਇਕ ਹਰਚੰਦ ਕੌਰ, ਕਮਲਦੀਪ ਸੈਣੀ, ਨਸੀਰ ਖਾਤੂਨ ਮਾਲੇਰਕੋਟਲਾ ਦੀ ਸਾਬਕਾ ਵਿਧਾਇਕ ਦੀ ਧੀ ਨੇ ਵੀ ਭਾਜਪਾ ਦਾ ਪੱਲਾ ਫੜਿਆ। ਅੱਜ ਅਧਿਕਾਰਕ ਤੌਰ &lsquoਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ &lsquoਪੰਜਾਬ ਲੋਕ ਕਾਂਗਰਸ&rsquo ਦਾ ਭਾਜਪਾ ਵਿੱਚ ਰਲੇਵਾਂ ਹੋ ਗਿਆ।