image caption:

ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ 8 ਲੱਖ ਦੇ ਕਰੀਬ ਅਮਰੀਕੀ ਡਾਲਰ ਕੀਤੇ ਜ਼ਬਤ

 ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ &lsquoਤੇ ਕਸਟਮ ਵਿਭਾਗ ਨੇ ਵਿਦੇਸ਼ੀ ਕਰੰਸੀ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਕਸਟਮ ਵਿਭਾਗ ਨੇ ਚੈਕਿੰਗ ਦੌਰਾਨ ਕਰੀਬ 8 ਲੱਖ ਅਮਰੀਕੀ ਡਾਲਰ ਜ਼ਬਤ ਕੀਤੇ ਹਨ, ਜਿਨ੍ਹਾਂ ਨੂੰ ਇਕ ਯਾਤਰੀ ਆਪਣੇ ਨਾਲ ਦੁਬਈ ਲਿਜਾਣ ਦੀ ਕੋਸ਼ਿਸ਼ ਕਰ ਰਿਹਾ ਸੀ।
ਯਾਤਰੀ ਨੂੰ ਹਿਰਾਸਤ &lsquoਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਵੇਰੇ ਕਰੀਬ 3.30 ਵਜੇ ਫਲਾਈਟ ਨੇ ਦੁਬਈ ਲਈ ਰਵਾਨਾ ਹੋਣਾ ਸੀ। ਸਾਰੇ ਯਾਤਰੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਸਾਮਾਨ ਦੇ ਐਕਸਰੇ ਦੌਰਾਨ ਕਸਟਮ ਵਿਭਾਗ ਨੂੰ ਇਕ ਬੈਗ &lsquoਤੇ ਸ਼ੱਕ ਹੋਇਆ। ਜਦੋਂ ਬੈਗ ਦੀ ਸਰੀਰਕ ਤੌਰ &lsquoਤੇ ਜਾਂਚ ਕੀਤੀ ਗਈ ਤਾਂ ਉਸ ਦੇ ਹੇਠਾਂ ਇਕ ਵੱਖਰੀ ਜੇਬ ਮਿਲੀ, ਜਿਸ ਵਿਚ ਪੈਸੇ ਛੁਪਾ ਕੇ ਰੱਖੇ ਹੋਏ ਸਨ। ਇਸ ਤੋਂ ਬਾਅਦ ਯਾਤਰੀ ਨੂੰ ਹਿਰਾਸਤ &lsquoਚ ਲੈ ਲਿਆ ਗਿਆ। ਚੈਕਿੰਗ ਦੌਰਾਨ ਕਸਟਮ ਵਿਭਾਗ ਨੇ ਯਾਤਰੀ ਦੇ ਬੈਗ &lsquoਚੋਂ ਕਰੀਬ 8 ਲੱਖ ਡਾਲਰ ਬਰਾਮਦ ਕੀਤੇ, ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 6.4 ਕਰੋੜ ਰੁਪਏ ਦੱਸੀ ਜਾ ਰਹੀ ਹੈ।