image caption:

ਸੁਪਰੀਮ ਕੋਰਟ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ-2014 ਦੀ ਵੈਧਤਾ ਨੂੰ ਰੱਖਿਆ ਬਰਕਰਾਰ

 ਨਵੀਂ ਦਿੱਲੀ, : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ-2014 ਦੀ ਵੈਧਤਾ ਨੂੰ ਬਰਕਰਾਰ ਰੱਖਿਆ। ਰਾਜ ਦੇ ਗੁਰਦੁਆਰਿਆਂ ਦੇ ਮਾਮਲਿਆਂ ਨੂੰ ਸੰਭਾਲਣ ਲਈ ਐਕਟ ਤਹਿਤ ਵੱਖਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਵਿਕਰਮ ਨਾਥ ਦੀ ਬੈਂਚ ਨੇ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਬੈਂਚ ਨੇ ਇਹ ਫੈਸਲਾ 2014 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਭਜਨ ਸਿੰਘ ਵੱਲੋਂ ਦਾਇਰ ਇੱਕ ਰਿੱਟ ਪਟੀਸ਼ਨ &rsquoਤੇ ਸੁਣਾਇਆ। ਸੁਪਰੀਮ ਕੋਰਟ ਨੇ ਇਸ ਦਲੀਲ ਨੂੰ ਰੱਦ ਕਰ ਦਿੱਤਾ ਕਿ ਹਰਿਆਣਾ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਗੁਰਦੁਆਰਿਆਂ &rsquoਤੇ ਕਬਜ਼ਾ ਕਰਨਾ ਚਾਹੁੰਦੀ ਹੈ। 2019 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਐਕਟ ਨੂੰ ਚੁਣੌਤੀ ਦੇਣ ਵਾਲੀ ਰਿੱਟ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨਕਰਤਾ ਨੇ ਹਰਿਆਣਾ ਦੇ ਕਾਨੂੰਨ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਸੀ ਕਿ ਰਾਜ ਵਿਧਾਨ ਸਭਾ ਕੋਲ ਗੁਰਦੁਆਰਿਆਂ ਦੇ ਪ੍ਰਬੰਧਨ ਲਈ ਇਕ ਸੰਸਥਾ ਬਣਾਉਣ ਦੇ ਅਧਿਕਾਰ ਨਹੀਂ ਹਨ, ਜੋ ਸੰਸਦ ਕੋਲ ਰਾਖਵੀਂ ਸ਼ਕਤੀ ਹੈ। ਅੰਤਰ-ਰਾਜੀ ਕਾਰਪੋਰੇਸ਼ਨ ਐਕਟ-1957 ਅਤੇ ਇਸ ਮਾਮਲੇ ਨੂੰ ਗੁਣ-ਦੋਸ਼ ਦੇ ਆਧਾਰ &rsquoਤੇ ਵਿਚਾਰਨ ਦਾ ਫੈਸਲਾ ਕੀਤਾ।