image caption:

ਸੰਦੀਪ ਬਿਸ਼ਨੋਈ ਦੇ ਕਤਲ ਦੀ ਬੰਬੀਹਾ ਗੈਂਗ ਨੇ ਲਈ ਜ਼ਿੰਮੇਵਾਰੀ

 ਨਾਗੌਰ . : ਪੰਜਾਬ ਵਿੱਚ ਵੱਡੀ ਗੈਂਗ ਵਾਰ ਹੋਣ ਦੀ ਸੰਭਾਵਨਾ ਵਧਦੀ ਜਾ ਰਹੀ ਹੈ। ਰਾਜਸਥਾਨ ਦੇ ਨਾਗੌਰ &rsquoਚ ਦਿਨ ਦਿਹਾੜੇ ਆਏ ਬਾਈਕ ਸਵਾਰ ਬਦਮਾਸ਼ਾਂ ਨੇ ਸੰਦੀਪ ਬਿਸ਼ਨੋਈ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਹਮਲੇ &rsquoਚ ਸੰਦੀਪ ਨੂੰ 9 ਗੋਲੀਆਂ ਲੱਗੀਆਂ, ਜਦਕਿ ਉਸ ਦੇ ਦੋ ਸਾਥੀ ਗੰਭੀਰ ਰੂਪ &rsquoਚ ਜ਼ਖਮੀ ਹੋ ਗਏ। ਹੁਣ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ &rsquoਤੇ ਪੋਸਟ ਲਿਖ ਕੇ ਸੰਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਬੰਬੀਹਾ ਗਰੁੱਪ ਨੇ ਸੁਲਤਾਨ ਦਵਿੰਦਰ ਬੰਬੀਹਾ ਫੇਸਬੁੱਕ ਅਕਾਊਂਟ ਤੋਂ ਪੋਸਟ ਪਾ ਕੇ ਕਿਹਾ ਕਿ ਸੰਦੀਪ ਦਾ ਕੰਮ ਹੋ ਗਿਆ। ਸਾਡੇ ਸ਼ੇਰ ਭਰਾਵਾਂ ਨੇ ਇਹ ਕੰਮ ਕੀਤਾ ਹੈ। ਆਉਣ ਵਾਲੇ ਸਮੇਂ ਵਿੱਚ ਲਾਰੈਂਸ, ਜੱਗੂ ਅਤੇ ਗੋਲਡੀ ਦਾ ਵੀ ਇਹੀ ਹਾਲ ਹੋਵੇਗਾ, ਪੱਕਾ। ਦੇਖਦੇ ਜਾਓ ਅਤੇ ਉਡੀਕ ਕਰੋ। ਇਹ ਤਿੰਨੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਹਨ। ਬੰਬੀਹਾ ਗੈਂਗ ਦੀ ਇਸ ਪੋਸਟ ਨੇ ਹੁਣ ਪੰਜਾਬ ਪੁਲਿਸ ਲਈ ਵੱਡੀ ਸਿਰਦਰਦੀ ਖੜੀ ਕਰ ਦਿੱਤੀ ਹੈ।
ਇਸ ਸਮੇਂ ਲਾਰੈਂਸ ਅਤੇ ਜੱਗੂ ਦੋਵੇਂ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹਨ। ਗੈਂਗਸਟਰ ਗੋਲਡੀ ਬਰਾੜ ਕੈਨੇਡਾ &rsquoਚ ਲੁਕਿਆ ਹੋਇਆ ਹੈ। ਬੰਬੀਹਾ ਗੈਂਗ ਨੇ ਪਹਿਲਾਂ ਹੀ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਨਾਂ ਉਨ੍ਹਾਂ ਦੇ ਗੈਂਗ ਨਾਲ ਜ਼ਬਰਦਸਤੀ ਜੋੜਿਆ ਗਿਆ ਸੀ ਅਤੇ ਇਸ ਲਈ ਲਾਰੈਂਸ ਗੈਂਗ ਨੇ ਉਸ ਦਾ ਕਤਲ ਕੀਤਾ। ਜੇਕਰ ਹੁਣ ਨਾਮ ਜੁੜ ਹੀ ਗਿਆ ਤਾਂ ਉਹ ਆਪਣੇ ਭਰਾ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਜ਼ਰੂਰ ਲੈਣਗੇ।