image caption:

‘ਹਰਿਆਣਾ ਕਮੇਟੀ ਨੂੰ ਮਾਨਤਾ ਦੇਣ ਦੇ ਮਾਮਲੇ ‘ਚ SGPC ਵਲੋਂ ਜਲਦ ਦਾਇਰ ਕੀਤੀ ਜਾਵੇਗੀ ਰੀਵਿਊ ਪਟੀਸ਼ਨ’ : ਐਡਵੋਕੇਟ ਧਾਮੀ

 ਹਰਿਆਣਾ ਕਮੇਟੀ ਨੂੰ ਮਾਨਤਾ ਦੇਣ ਦੇ ਮਾਮਲੇ &lsquoਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਇਸ &lsquoਤੇ ਰੀਵਿਊ ਪਟੀਸ਼ਨ ਦਾਇਰ ਕੀਤੀ ਜਾਵੇਗੀ।

ਐਡਵੋਕੇਟ ਧਾਮੀ ਦਾ ਬਿਆਨ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਕਿ ਅੱਜ ਸੁਪਰੀਮ ਕੋਰਟ ਨੇ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਦੀ ਮਿਆਦ ਨੂੰ ਬਰਕਰਾਰ ਰੱਖਿਆ। ਸੁਪਰੀਮ ਕੋਰਟ ਨੇ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਹੁੱਡਾ ਸਰਕਾਰ ਸਮੇਂ ਹਰਿਆਣਾ ਵਿਧਾਨ ਸਭਾ ਵਿਚ ਵੱਖਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਤਾ ਪਾਸ ਕੀਤਾ ਗਿਆ ਸੀ ਜਿਸ ਖਿਲਾਫ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਕੁਝ ਸਮਾਂ ਪਹਿਲਾਂ ਸੁਪਰੀਮ ਕੋਰਟ ਨੇ ਇਸ ਦਾ ਫੈਸਲਾ ਰਾਖਵਾਂ ਰੱਖ ਲਿਆ ਸੀ ਤੇ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇ ਦਿੱਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਲਦ ਹੀ ਐੱਸਜੀਪੀਸੀ ਇਸ ਖਿਲਾਫ ਪਟੀਸ਼ਨ ਦਾਖਲ ਕਰੇਗੀ।

SGPC ਪ੍ਰਧਾਨ ਧਾਮੀ ਨੇ ਇਸ ਦੌਰਾਨ ਵਿਰੋਧੀ ਪਾਰਟੀਆਂ &lsquoਤੇ ਸਿੱਖਾਂ ਨੂੰ ਕਮਜ਼ੋਰ ਕਰਨ ਤੇ ਵੰਡਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾ ਹੀ ਸਿੱਖਾਂ ਖਿਲਾਫ ਕੰਮ ਕੀਤਾ।ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਵੀ ਕਾਂਗਰਸ ਦੇ ਹੀ ਸਨ ਪਰ ਭਾਜਪਾ ਨੇ ਵੀ ਉਨ੍ਹਾਂ ਦੇ ਕੰਮਾਂ &lsquoਤੇ ਮੋਹਰ ਲਗਾ ਦਿੱਤੀ ਪਰ ਦੇਸ਼ ਵਿਚ ਸਿੱਖਾਂ ਨੂੰ ਵੰਡਣਾ ਭਾਰਤ ਲਈ ਠੀਕ ਨਹੀਂ ਹੈ।