image caption:

ਜੱਥੇਦਾਰ ਬਲਜੀਤ ਦਾਦੂਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਦੀ ਕੀਤੀ ਸ਼ਲਾਘਾ

 ਸੁਪਰੀਮ ਕੋਰਟ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਦੀ ਵੈਧਤਾ ਨੂੰ ਬਰਕਰਾਰ ਰੱਖਿਆ ਅਤੇ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੁਪਰੀਮ ਕੋਰਟ ਵਲੋਂ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣ ਦੇ ਫੈਸਲਾ ਦਾ ਸਵਾਗਤ ਕੀਤਾ ਹੈ। ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਬਲਜੀਤ ਸਿੰਘ ਦ&zwjਾਦੂਵਾਲ ਨੇ ਸੁਪ੍ਰੀਮ ਕੋਰਟ ਦੇ ਇਸ ਫੈਸਲੇ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਅਤੇ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਜੋ ਹਰਿਆਣਾ ਕਮੇਟੀ ਦੇ ਹੱਕ ਚ ਅਰਦਾਸਾਂ ਕਰ ਰਹੀਆਂ ਸਨ। ਸਾਰੇ ਅਹੁਦੇਦਾਰ ਮੈਂਬਰ ਸਾਹਿਬਾਨ ਸਾਰੀਆਂ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ। ਮਾਨਯੋਗ ਸੁਪਰੀਮ ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਿੱਟ ਖਾਰਜ ਕਰਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿਚ ਫ਼ੈਸਲਾ ਦਿੱਤਾ।