image caption:

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਵਿਦਿਆਰਥੀ ਦੀ ਖ਼ੁਦਕੁਸ਼ੀ ਮਗਰੋਂ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ

 ਜਲੰਧਰ- ਪੰਜਾਬ ਦੇ ਫਗਵਾੜਾ ਵਿੱਚ ਇੱਕ ਪ੍ਰਾਈਵੇਟ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੇ ਮੰਗਲਵਾਰ ਰਾਤ ਖੁਦਕੁਸ਼ੀ ਕਰ ਲਈ, ਜਿਸ ਤੋਂ ਬਾਅਦ ਕੈਂਪਸ ਵਿੱਚ ਸਾਥੀ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਪਛਾਣ ਅਗੁਨ ਵਜੋਂ ਹੋਈ ਹੈ ਜੋ ਕੇਰਲ ਦਾ ਰਹਿਣ ਵਾਲਾ ਸੀ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿੱਚ ਬੀ.ਡਿਜ਼ਾਈਨ ਦੀ ਪੜ੍ਹਾਈ ਕਰ ਰਿਹਾ ਸੀ। ਉਸ ਨੇ ਮੰਗਲਵਾਰ ਰਾਤ ਨੂੰ ਖ਼ੁਦਕੁਸ਼ੀ ਕਰ ਲਈ। ਇਸ ਤੋਂ ਬਾਅਦ ਯੂਨੀਵਰਸਿਟੀ ਦੇ ਹੋਰ ਵਿਦਿਆਰਥੀਆਂ ਨੇ ਕੈਂਪਸ ਵਿੱਚ ਧਰਨਾ ਸ਼ੁਰੂ ਕਰ ਦਿੱਤਾ। ਯੂਨੀਵਰਸਿਟੀ ਕੈਂਪਸ ਦੇ ਬਾਹਰ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ। ਫਗਵਾੜਾ ਦੇ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਹਿਲੀ ਨਜ਼ਰ ਅਜਿਹੇ ਲੱਗਦਾ ਹੈ ਵਿਦਿਆਰਥੀ ਆਪਣੇ ਨਿੱਜੀ ਮਸਿਲਆਂ ਤੋਂ ਪ੍ਰੇਸ਼ਾਨ ਸੀ ਜਿਵੇਂ ਕਿ ਉਸ ਦੁਆਰਾ ਛੱਡੇ ਗਏ ਇੱਕ ਸੁਸਾਈਡ ਨੋਟ &rsquoਚ ਜ਼ਿਕਰ ਹੈ। ਪੁਲੀਸ ਨੇ ਦੱਸਿਆ ਕਿ ਵਿਦਿਆਰਥੀ ਦੇ ਮਾਪਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਐਲਪੀਯੂ ਨੇ ਕਿਹਾ ਕਿ ਉਹ ਇਸ ਮੰਦਭਾਗੀ ਘਟਨਾ ਤੋਂ ਦੁਖੀ ਹੈ। ਇਸੇ ਦੌਰਾਨ ਵਿਦਿਆਰਥੀਆਂ ਨੇ ਦੋਸ਼ ਲਾਇਆ ਕੈਂਪਸ ਵਿੱਚ ਲੰਘੇ 10 ਦਿਨਾਂ ਵਿੱਚ ਦੂਜੀ ਖੁਦਕੁਸ਼ੀ ਹੈ ਅਤੇ ਉਹ ਇਨ੍ਹਾਂ ਘਟਨਾਵਾਂ ਪਿੱਛੇ ਕਾਰਨ ਜਾਣਨਾ ਚਾਹੁੰਦੇ ਹਨ। ਹਾਲਾਂਕਿ ਪੁਲੀਸ ਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਵੱਲੋਂ ਲਾਏ ਦੋਸ਼ਾਂ ਤੋਂ ਇਨਕਾਰ ਕੀਤਾ ਹੈ।