image caption:

ਕੈਨੇਡਾ ਜਾਣ ਵਾਲਿਆਂ ਲਈ ਹੁਣ ਟੀਕਾਕਰਨ ਨਹੀਂ ਹੋਵੇਗਾ ਲਾਜ਼ਮੀ

 ਦੁਨੀਆ ਭਰ ਵਿੱਚ ਹੁਣ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ । ਅਜਿਹੇ ਵਿੱਚ ਦੁਨੀਆ ਭਰ ਦੇ ਦੇਸ਼ ਹੁਣ ਕੋਵਿਡ-19 ਦੇ ਘੱਟਦੇ ਪ੍ਰਕੋਪ ਦੇ ਮੱਦੇਨਜ਼ਰ ਪਾਬੰਦੀਆਂ ਹਟਾ ਰਹੇ ਹਨ। ਇਸ ਵਿਚਾਲੇ ਕੈਨੇਡਾ ਜਾਣ ਵਾਲੇ ਨਾਗਰਿਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ । ਇਕ ਸਰਕਾਰੀ ਸੂਤਰ ਨੇ ਕਿਹਾ ਕਿ ਕੈਨੇਡਾ ਵਿੱਚ ਦਾਖਲ ਹੋਣ ਲਈ ਟੀਕਾਕਰਨ ਦੀ ਲੋੜ ਨੂੰ ਖਤਮ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕੈਨੇਡੀਅਨ ਸਰਕਾਰ ਸਤੰਬਰ ਦੇ ਅੰਤ ਤੱਕ ਦੇਸ਼ ਵਿੱਚ ਦਾਖਲ ਹੋਣ ਵਾਲੇ ਲੋਕਾਂ ਲਈ ਕੋਵਿਡ-19 ਵੈਕਸੀਨ ਦੀ ਲੋੜ ਨੂੰ ਖਤਮ ਕਰ ਸਕਦੀ ਹੈ ।