image caption:

ਆਮ ਆਦਮੀ ਪਾਰਟੀ ਨੇ ਪ੍ਰੋ. ਬਲਜਿੰਦਰ ਕੌਰ ਨੂੰ ਬਣਾਇਆ ਵਿਧਾਨ ਸਭਾ ਦਾ ਚੀਫ ਵ੍ਹਿਪ

 ਆਮ ਆਦਮੀ ਪਾਰਟੀ ਨੇ ਪ੍ਰੋਫੈਸਰ ਬਲਜਿੰਦਰ ਕੌਰ ਨੂੰ ਵਿਧਾਨ ਸਭਾ ਦਾ ਚੀਫ ਵ੍ਹਿਪ ਨਿਯੁਕਤ ਕੀਤਾ ਹੈ। ਵਿਧਾਇਕ ਬਲਜਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਲਈ ਵ੍ਹਿਪ ਜਾਰੀ ਕੀਤਾ ਹੈ। ਕੱਲ੍ਹ ਵਿਧਾਨ ਸਭਾ ਵਿਚ ਮਾਨ ਸਰਕਾਰ ਦੇ ਭਰੋਸਗੀ ਮਤੇ &lsquoਤੇ ਵੋਟਿੰਗ ਹੋਵੇਗੀ।

ਪ੍ਰੋ. ਬਲਜਿੰਦਰ ਕੌਰ ਨੇ ਵ੍ਹਿਪ ਜਾਰੀ ਕਰਦਿਆਂ ਲਿਖਿਆ ਕਿ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 22 ਸਤੰਬਰ 2022 ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਹੋਵੇਗਾ। ਇਸ ਦਿਨ ਵਿਧਾਨ ਸਭਾ ਵਿਚ ਹਾਜ਼ਰ ਹੋਣਾ ਤੇ ਪੰਜਾਬ ਸਰਕਾਰ ਜਾਂ ਸੱਤਾਧਾਰੀ ਪਾਰਟੀ ਦੇ ਕਿਸੇ ਮੈਂਬਰ/ਮੰਤਰੀ ਵੱਲੋਂ ਸੱਤਾਧਾਰੀ ਪਾਰਟੀ ਦੀ ਪ੍ਰਵਾਨਗੀ ਨਾਲ ਪੇਸ਼ ਕੀਤੇ ਜਾਣ ਵਾਲੇ ਹਰੇਕ ਮਤੇ, ਪ੍ਰਸਤਾਵ ਤੇ ਬਿੱਲ ਦੇ ਹੱਕ ਵਿਚ ਵੋਟ ਪਾਉਣਾ ਲਾਜ਼ਮੀ ਹੈ। ਇਹ ਤਿੰਨ ਸਤਰੀ ਵ੍ਹਿਪ ਹੈ ਤੇ ਇਸ ਦੀ ਪਾਲਣਾ ਕਰਨਾ ਲਾਜ਼ਮੀ ਹੈ।