image caption:

ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਤੇ ਸ਼ਿਵਇੰਦਰ ਨੂੰ ਸੁਪਰੀਮ ਕੋਰਟ ਨੇ ਸੁਣਾਈ 6 ਮਹੀਨੇ ਦੀ ਸਜ਼ਾ

 ਸੁਪਰੀਮ ਕੋਰਟ ਨੇ ਵੀਰਵਾਰ ਨੂੰ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਅਤੇ ਸ਼ਿਵਇੰਦਰ ਸਿੰਘ ਨੂੰ ਜਾਪਾਨੀ ਫਰਮ ਦਾਈਚੀ ਸਾਂਕਿਓ ਦੁਆਰਾ ਦਾਇਰ ਇੱਕ ਕੇਸ ਵਿੱਚ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ । ਅਦਾਲਤ ਨੇ ਫੋਰਟਿਸ ਹੈਲਥਕੇਅਰ ਲਿਮਿਟਿਡ ਦੇ ਸ਼ੇਅਰਾਂ ਦੀ ਵਿਕਰੀ ਦੀ ਫਾਰੈਂਸਿਕ ਆਡਿਟ ਦਾ ਵੀ ਆਦੇਸ਼ ਦਿੱਤਾ । ਸੁਪਰੀਮ ਕੋਰਟ ਨੇ IHH ਓਪਨ ਆਫਰ &lsquoਤੇ ਰੋਕ ਜਾਰੀ ਰੱਖਦੇ ਹੋਏ ਮਾਮਲੇ ਨੂੰ ਦਿੱਲੀ ਹਾਈਕੋਰਟ ਕੋਲ ਭੇਜ ਦਿੱਤਾ।
ਗੌਰਤਲਬ ਹੈ ਕਿ ਫੋਰਟਿਸ ਹੈਲਥਕੇਅਰ ਲਿਮਟਿਡ ਦੇ ਸਾਬਕਾ ਪ੍ਰਮੋਟਰ ਜਾਪਾਨੀ ਕੰਪਨੀ &lsquoਦਾਈਚੀ ਸਾਂਕਿਓ&rsquo ਨਾਲ ਵੀ ਅਦਾਲਤੀ ਲੜਾਈ ਵਿੱਚ ਉਲਝੇ ਹੋਏ ਹਨ। ਜਾਪਾਨੀ ਕੰਪਨੀ ਨੇ ਸਿੰਘ ਭਰਾਵਾਂ ਦੇ ਖਿਲਾਫ ਸਿੰਗਾਪੁਰ ਟ੍ਰਿਬਿਊਨਲ ਵਿੱਚ 3,600 ਕਰੋੜ ਰੁਪਏ ਦੀ ਆਰਬਿਟਰੇਸ਼ਨ ਰਕਮ ਜਿੱਤੀ ਸੀ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਫੋਰਟਿਸ-ਆਈਐਚਐਚ ਸ਼ੇਅਰ ਸੌਦੇ ਨੂੰ ਚੁਣੌਤੀ ਦਿੱਤੀ ਹੈ । ਆਈਐਚਐਚ-ਫੋਰਟਿਸ ਸੌਦਾ ਦਾਈਚੀ ਅਤੇ ਸਿੰਘ ਭਰਾਵਾਂ ਵਿਚਾਲੇ ਅਦਾਲਤੀ ਲੜਾਈ ਕਾਰਨ ਰੁਕਿਆ ਹੋਇਆ ਹੈ।