image caption:

ਰੂਸ ਦੇ 38 ਸ਼ਹਿਰਾਂ ‘ਚ ਪੁਤਿਨ ਖਿਲਾਫ ਪ੍ਰਦਰਸ਼ਨ, ‘ਨੋ ਟੂ ਵਾਰ’ ਦੇ ਨਾਅਰੇ, 1,300 ਲੋਕ ਹਿਰਾਸਤ ‘ਚ

 ਰੂਸ-ਯੂਕਰੇਨ ਜੰਗ ਪਿਛਲੇ 7 ਮਹੀਨਿਆਂ ਤੋਂ ਜਾਰੀ ਹੈ। ਇਸ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ 21 ਸਤੰਬਰ ਨੂੰ ਯੂਕਰੇਨ ਦੇ ਚਾਰ ਇਲਾਕਿਆਂ ਵਿੱਚ 3 ਲੱਖ ਰਿਜ਼ਰਵ ਸੈਨਿਕਾਂ ਦੀ ਤਾਇਨਾਤੀ ਦਾ ਐਲਾਨ ਕੀਤਾ। ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਦੇਸ਼ ਭਰ ਵਿੱਚ ਪ੍ਰਦਰਸ਼ਨ ਸ਼ੁਰੂ ਹੋ ਗਏ। ਪੁਲਿਸ ਨੇ ਹਜ਼ਾਰਾਂ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।

ਖਬਰਾਂ ਮੁਤਾਬਕ ਯੇਕਾਟੇਰਿਨਬਰਗ ਸਣੇ ਕੁਝ ਸ਼ਹਿਰਾਂ &lsquoਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ ਹੋਈਆਂ। ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਘਰਾਂ ਨੂੰ ਪਰਤਣ ਦੀ ਅਪੀਲ ਕੀਤੀ ਸੀ। ਪ੍ਰਦਰਸ਼ਨ ਤੇਜ਼ ਹੋਣ ਤੋਂ ਬਾਅਦ ਪੁਲਿਸ ਨੇ ਲੋਕਾਂ &lsquoਤੇ ਲਾਠੀਚਾਰਜ ਕੀਤਾ।
ਪ੍ਰਦਰਸ਼ਨਾਂ ਅਤੇ ਪੁਲਿਸ ਨਾਲ ਝੜਪਾਂ ਦੇ ਕੁਝ ਵੀਡੀਓ ਵਾਇਰਲ ਹੋਏ ਹਨ। ਇਸ &lsquoਚ ਪੁਲਸ ਨੂੰ ਲੋਕਾਂ ਨਾਲ ਕੁੱਟਮਾਰ ਕਰਦੇ ਦੇਖਿਆ ਜਾ ਸਕਦਾ ਹੈ। ਰਿਪੋਰਟਾਂ ਮੁਤਾਬਕ ਪੁਲਿਸ ਨੂੰ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਦੇ ਦੇਖਿਆ ਗਿਆ। ਇੱਕ ਵੀਡੀਓ ਵਿੱਚ ਕੁਝ ਪੁਲਿਸ ਅਧਿਕਾਰੀ ਇੱਕ ਔਰਤ ਨੂੰ ਘਸੀਟਦੇ ਹੋਏ ਨਜ਼ਰ ਆ ਰਹੇ ਹਨ।

ਇਕ ਹੋਰ ਵੀਡੀਓ &lsquoਚ ਹਜ਼ਾਰਾਂ ਲੋਕਾਂ ਨੂੰ ਸੜਕਾਂ &lsquoਤੇ ਮਾਰਚ ਕਰਦੇ ਦੇਖਿਆ ਜਾ ਸਕਦਾ ਹੈ। &lsquoਨੋ ਟੂ ਵਾਰ&rsquo ਦੇ ਨਾਅਰੇ ਲਾਏ ਜਾ ਰਹੇ ਹਨ। ਰਿਪੋਰਟਾਂ ਮੁਤਾਬਕ ਮਾਸਕੋ ਅਤੇ ਸੇਂਟ ਪੀਟਰਸਬਰਗ ਸਮੇਤ 38 ਸ਼ਹਿਰਾਂ &lsquoਚ ਪ੍ਰਦਰਸ਼ਨ ਕਰ ਰਹੇ ਲਗਭਗ 1,371 ਲੋਕਾਂ ਨੂੰ ਹਿਰਾਸਤ &lsquoਚ ਲਿਆ ਗਿਆ ਹੈ।