image caption:

ਪੰਜਾਬ ਸਰਕਾਰ ਰਾਜਨੀਤੀ ਕਰਨ ਦੀ ਬਜਾਏ ਸ਼ਾਸਨ ''ਤੇ ਧਿਆਨ ਦੇਵੇ : ਮਨੀਸ਼ ਤਿਵਾੜੀ

 ਚੰਡੀਗੜ੍ਹ- ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਉਹ ਰਾਜਨੀਤੀ ਕਰਨ ਦੀ ਬਜਾਏ ਸ਼ਾਸਨ ਵੱਲ ਧਿਆਨ ਦੇਵੇ। ਸੰਸਦ ਮੈਂਬਰ ਤਿਵਾੜੀ ਅੱਜ ਮੁਹਾਲੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਕੁਰਾਰੀ, ਸੇਖਾਂ ਮਾਜਰਾ, ਕੁਰਾਰਾ ਅਤੇ ਰਾਏਪੁਰ ਕਲਾਂ ਦੇ ਦੌਰੇ ਦੌਰਾਨ ਆਯੋਜਿਤ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਪਿੰਡ ਕੁਰਾਰੀ, ਸੇਖਾਂ ਮਾਜਰਾ, ਕੁਰਾਰਾ ਅਤੇ ਰਾਏਪੁਰ ਕਲਾਂ ਦੇ ਵਿਕਾਸ ਲਈ 5-5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।ਇਸ ਮੌਕੇ ਸੁਖਵਿੰਦਰ ਕੌਰ ਦੁਰਾਲੀ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਮੁਹਾਲੀ, ਮੋਹਣ ਸਿੰਘ ਬਠਿਆਣਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਛੱਜਾ ਸਿੰਘ, ਰਣਧੀਰ ਸਿੰਘ ਸਰਪੰਚ, ਦਵਿੰਦਰ ਸਿੰਘ ਸਰਪੰਚ, ਜਸਪਾਲ ਸਿੰਘ ਜੱਸਾ ਸਰਪੰਚ, ਮਨਜੋਤ ਸਿੰਘ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ, ਜਸਪ੍ਰੀਤ ਸਿੰਘ ਗਿੱਲ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਮੁਹਾਲੀ, ਅਮਲ ਸਲੈਚ ਵੀ ਹਾਜ਼ਰ ਸਨ।
ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇਹ ਦੋਸ਼ ਲਾਇਆ ਗਿਆ ਸੀ ਕਿ ਉਸਦੇ ਕੁਝ ਵਿਧਾਇਕਾਂ ਨੂੰ ਕਥਿਤ ਤੌਰ &lsquoਤੇ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਹੁਣ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਬਹੁਮਤ ਸਾਬਤ ਕਰਨ &lsquoਤੇ ਜ਼ੋਰ ਦਿੱਤਾ ਜਾ ਰਿਹਾ ਹੈ। ਅਜਿਹੇ &lsquoਚ ਸਰਕਾਰ ਸ਼ਾਸਨ ਨੂੰ ਭੁੱਲ ਕੇ ਸਿਰਫ ਰਾਜਨੀਤੀ &lsquoਤੇ ਧਿਆਨ ਦੇ ਰਹੀ ਹੈ। ਜਦਕਿ ਕਿਸਾਨ, ਮਜ਼ਦੂਰ ਅਤੇ ਸਰਕਾਰੀ ਮੁਲਾਜ਼ਮ ਸੜਕਾਂ &lsquoਤੇ ਹਨ, ਕਿਉਂਕਿ ਇਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਇਸੇ ਤਰ੍ਹਾਂ ਸਰਕਾਰ ਦਿਨ-ਬ-ਦਿਨ ਵੱਖ-ਵੱਖ ਅਦਾਰਿਆਂ ਤੋਂ ਕਰਜ਼ੇ ਲੈ ਰਹੀ ਹੈ, ਜਿਸ ਕਾਰਨ ਸੂਬੇ ਦੇ ਸਿਰ &lsquoਤੇ ਕਰਜ਼ੇ ਦਾ ਬੋਝ ਵਧਦਾ ਜਾ ਰਿਹਾ ਹੈ। ਹਾਲਾਤ ਇਹ ਹਨ ਕਿ ਜਿਹੜੇ ਪਿੰਡਾਂ ਨੂੰ ਕਾਂਗਰਸ ਸਰਕਾਰ ਵੇਲੇ ਜਿਹੜੀ ਗਰਾਂਟ ਦਿੱਤੀ ਗਈ ਸੀ, ਉਹ ਵੀ ਵਾਪਸ ਲਈ ਜਾ ਰਹੀ ਹੈ ਅਤੇ ਸਰਕਾਰ ਵਿਕਾਸ ਕਾਰਜਾਂ ਵਿੱਚ ਅੜਿੱਕਾ ਬਣ ਰਹੀ ਹੈ।