image caption:

ਪੰਜਾਬੀ ਗਾਇਕ ਬੱਬੂ ਮਾਨ ਨੂੰ ਮਿਲੀ ਧਮਕੀ

 ਚੰਡੀਗੜ੍ਹ: ਪੰਜਾਬੀ ਫਿਲਮ ਤੇ ਮਿਊਜ਼ਿਕ ਇੰਡਸਟਰੀ &lsquoਤੇ ਗੈਂਗਸਟਰਾਂ ਦਾ ਸਾਇਆ ਬਰਕਰਾਰ ਹੈ। ਵੀਆਈਪੀਜ਼ ਅਤੇ ਪੰਜਾਬੀ ਗਾਇਕਾਂ ਨੂੰ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਉਥੇ ਹੀ ਮਿਲੀ ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖਤਰਾ ਹੈ। ਪੁਲਿਸ ਨੂੰ ਬੰਬੀਹਾ ਗੈਂਗ ਵੱਲੋਂ ਹਮਲੇ ਦੀ ਸਾਜ਼ਿਸ਼ ਰਚਨ ਦਾ ਸ਼ੱਕ ਹੈ।

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੂੰ ਖੁਫੀਆ ਏਜੰਸੀ ਰਾਹੀਂ ਬੱਬੂ ਮਾਨ ਬਾਰੇ ਕੁਝ ਇਨਪੁਟ ਮਿਲੇ ਹਨ। ਜਿਸ ਤਹਿਤ ਮੋਹਾਲੀ &lsquoਚ ਬੱਬੂ ਮਾਨ ਦੇ ਘਰ ਦੇ ਬਾਹਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੱਬੂ ਮਾਨ ਦਾ ਫੈਨ ਬਣ ਕੇ ਕੋਈ ਨੌਜਵਾਨ ਉਸ ਨੂੰ ਆਪਣਾ ਨਿਸ਼ਾਨਾ ਬਣਾ ਸਕਦਾ ਹੈ। ਇਸ ਤਹਿਤ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਦੂਜੇ ਪਾਸੇ ਮੋਹਾਲੀ ਪੁਲਿਸ ਦੇ ਅਧਿਕਾਰੀ ਵੀ ਜਾਇਜ਼ਾ ਲੈਣ ਲਈ ਬੱਬੂ ਮਾਨ ਦੇ ਘਰ ਪਹੁੰਚ ਗਏ ਹਨ।

ਦੱਸ ਦੇਈਏ ਕਿ ਹਾਲ ਹੀ &lsquoਚ ਹਿੰਦੂ ਨੇਤਾ ਸੁਧੀਰ ਸੂਰੀ ਦਾ ਅੰਮ੍ਰਿਤਸਰ &lsquoਚ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ, ਜਦਕਿ ਡੇਰਾ ਪ੍ਰੇਮੀ ਪ੍ਰਦੀਪ ਦਾ ਕੋਟਕਪੂਰਾ &lsquoਚ ਕਤਲ ਕਰ ਦਿੱਤਾ ਗਿਆ ਸੀ।