image caption:

ਸੰਦੀਪ ਸੰਨੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ

ਅੰਮ੍ਰਿਤਸਰ. : ਹਿੰਦੂ ਨੇਤਾ ਸੁਧੀਰ ਸੂਰੀ ਦੇ ਕਾਤਲ ਸੰਦੀਪ ਸਿੰਘ ਸੰਨੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਸੁਰੱਖਿਆ ਵਿਵਸਥਾ ਦੇ ਚਲਦੇ ਪੁਲਿਸ ਵੱਲੋਂ ਪਹਿਲਾਂ ਤੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ, ਅੱਜ ਫਿਰ ਅੰਮ੍ਰਿਤਸਰ ਪੁਲਿਸ ਨੇ ਸੰਦੀਪ ਸੰਨੀ ਦਾ ਰਿਮਾਂਡ ਮੰਗਿਆ ਸੀ। ਮਾਣਯੋਗ ਅਦਾਲਤ ਨੇ ਸੰਦੀਪ ਸੰਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪਿਛਲੇ ਦਿਨੀਂ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਸੀ, ਸੰਦੀਪ ਸੰਨੀ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਸੰਦੀਪ ਸੰਨੀ ਅੰਮ੍ਰਿਤਸਰ ਪੁਲਿਸ ਕੋਲ ਰਿਮਾਂਡ &rsquoਚ ਸੀ। ਅੱਜ ਸੰਦੀਪ ਦਾ ਦੋ ਦਿਨ ਦਾ ਰਿਮਾਂਡ ਖਤਮ ਹੋ ਗਿਆ ਤਾਂ ਪੁਲਿਸ ਵੱਲੋਂ ਸਵੇਰ ਸਮੇਂ ਹੀ ਸੰਦੀਪ ਸਿੰਘ ਨੂੰ ਅਦਾਲਤ &rsquoਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਪਹਿਲਾਂ ਹੀ ਸੁੱਰਖਿਆ ਦੇ ਪੁਖਤਾ ਪ੍ਰਬੰਧ ਕਰ ਦਿਤੇ ਗਏ ਸਨ।