image caption:

ਜਥੇ. ਹਰਪ੍ਰੀਤ ਸਿੰਘ ਦਾ ਕੇਂਦਰ ਨੂੰ ਸਵਾਲ-‘ਸਿੱਖਾਂ ਤੇ ਹਿੰਦੂਆਂ ਲਈ ਵੱਖਰਾ ਕਾਨੂੰਨ ਕਿਉਂ?’

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੰਦੇ ਹੋਏ ਆਪਣਾ ਗੁੱਸਾ ਸਰਕਾਰਾਂ ਪ੍ਰਤੀ ਜ਼ਾਹਰ ਕੀਤਾ ਹੈ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰ ਨੂੰ ਸਿੱਖਾਂ ਪ੍ਰਤੀ ਇਕ ਨੀਤੀ ਅਪਨਾਉਣ ਤੇ ਸਿੱਖਾਂ ਦੇ ਮਸਲੇ ਨੂੰ ਜਲਦ ਹੱਲ ਕਰਨ ਦੀ ਮੰਗ ਰੱਖੀ ਹੈ। ਉਨ੍ਹਾਂ ਨੇ ਹਰਮਿੰਦਰ ਸਾਹਿਬ &lsquoਤੇ ਹਮਲਾ ਕਰਨ ਦੀ ਧਮਕੀ ਦੇਣ ਵਾਲੇ ਨੂੰ ਫੜਨ ਲਈ ਕਿਹਾ ਹੈ।

ਉਨ੍ਹਾਂ ਨੇ ਸਿੱਖਾਂ ਨਾਲ ਕੀਤੇ ਜਾ ਰਹੇ ਪੱਖਪਾਤ ਦੀ ਗੱਲ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ &lsquoਤੇ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦੇ ਮਾਮਲੇ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਸਿੱਖਾਂ ਦੀ ਨਸਲਕੁਸ਼ੀ ਦੀ ਗੱਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਵਿੱਚ ਹਿੰਦੂ ਰਾਸ਼ਟਰ ਦੀ ਗੱਲ ਕਰਨਾ ਗਲਤ ਨਹੀਂ ਹੈ ਤਾਂ ਸਿੱਖ ਕੌਮ ਦੀ ਗੱਲ ਕਰਨ ਵਾਲੇ ਕਿਵੇਂ ਗਲਤ ਹੋ ਸਕਦੇ ਹਨ। ਜਿਸ ਦੇ ਆਧਾਰ &lsquoਤੇ ਨਫ਼ਰਤ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ।


ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਦੇਸ਼ ਵਿੱਚ ਦੋ ਕਾਨੂੰਨ ਚੱਲ ਰਹੇ ਹਨ। ਬੰਦੀ ਸਿੱਖਾਂ ਬਾਰੇ ਸਰਕਾਰਾਂ ਫੈਸਲੇ ਨਹੀਂ ਲੈ ਰਹੀਆਂ। ਜੇਕਰ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ। ਜੇਕਰ ਕਿਸੇ ਦੇਸ਼ ਵਿੱਚ ਹਰ ਧਰਮ ਲਈ ਵੱਖੋ-ਵੱਖਰੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਤਾਂ ਇਹ ਦੇਸ਼ ਅਖੰਡ ਕਿਵੇਂ ਰਹਿ ਸਕਦਾ ਹੈ। ਜੇਕਰ ਇਸ ਦੇਸ਼ ਨੂੰ ਇਕਜੁੱਟ ਕਰਨਾ ਹੈ ਤਾਂ ਪੂਰੇ ਦੇਸ਼ ਨੂੰ ਪੱਖਪਾਤ ਤੋਂ ਮੁਕਤ ਹੋਣਾ ਪਵੇਗਾ।