image caption:

ਰਾਹੁਲ ਗਾਂਧੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ,

 ਭਾਰਤ ਜੋੜੋ ਯਾਤਰਾ ਦੇ ਤਹਿਤ ਰਾਹੁਲ ਗਾਂਧੀ ਨੂੰ ਇੰਦੌਰ ਪਹੁੰਚਣ &lsquoਤੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਜੂਨੀ ਇੰਦੌਰ ਥਾਣਾ ਖੇਤਰ &lsquoਚ ਇਕ ਮਠਿਆਈ ਦੀ ਦੁਕਾਨ &lsquoਤੇ ਰਾਹੁਲ ਗਾਂਧੀ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ। ਜੂਨੀ ਇੰਦੌਰ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਨੇ ਚਿੱਠੀ ਛੱਡਣ ਵਾਲੇ ਵਿਅਕਤੀ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਜੂਨੀ ਇੰਦੌਰ ਥਾਣਾ ਖੇਤਰ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਿਸ ਸੂਤਰਾਂ ਅਨੁਸਾਰ ਇਸ ਘਟਨਾ ਪਿੱਛੇ ਕਿਸੇ ਸ਼ਰਾਰਤੀ ਅਨਸਰ ਦਾ ਵੀ ਹੱਥ ਹੋ ਸਕਦਾ ਹੈ। ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।