image caption:

ਲੁਧਿਆਣਾ ਵਿਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਚ ਝੜਪ, ਕਈ ਜ਼ਖਮੀ

 ਲੁਧਿਆਣਾ. : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿਚ ਮੁੱਲਾਂਪੁਰ ਰੋਡ &rsquoਤੇ ਸਥਿਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਚ ਝੜਪ ਹੋ ਗਈ। ਇਸ ਖੂਨੀ ਝੜਪ ਵਿਚ 4 ਵਿਦਿਆਰਥੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜ਼ਖਮੀ ਨੌਜਵਾਨ ਲੁਧਿਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਨੌਜਵਾਨਾਂ ਦੀ ਲੜਾਈ ਦਾ ਕਾਰਨ ਇੰਸਟਾਗਰਾਮ &rsquoਤੇ ਕੀਤਾ ਕਮੈਂਟ ਹੈ। ਯੂਨੀਵਰਸਿਟੀ ਵੱਲੋਂ ਕਨਵੋਕੇਸ਼ਨ ਦੀ ਪੋਸਟ ਸੋਸ਼ਲ ਮੀਡੀਆ &rsquoਤੇ ਪਾ ਦਿੱਤੀ ਗਈ ਸੀ। ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਨੇ ਉਸ ਪੋਸਟ &rsquoਤੇ ਟਿੱਪਣੀ ਕੀਤੀ ਸੀ ਕਿ ਇਹ ਪੋਸਟ ਸਹੀ ਢੰਗ ਨਾਲ ਪੋਸਟ ਨਹੀਂ ਕੀਤੀ ਗਈ। ਇਸ ਦਾ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਮੌਜੂਦਾ ਵਿਦਿਆਰਥੀਆਂ ਵੱਲੋਂ ਵਿਰੋਧ ਕੀਤਾ ਗਿਆ। ਯੂਨੀਵਰਸਿਟੀ ਵਿੱਚ ਕਨਵੋਕੇਸ਼ਨ ਸਮਾਗਮ ਦੌਰਾਨ ਪੁਰਾਣੇ ਵਿਦਿਆਰਥੀ ਡਿਗਰੀਆਂ ਲੈਣ ਪੁੱਜੇ ਹੋਏ ਸਨ। ਯੂਨੀਵਰਸਿਟੀ ਵਿੱਚ ਉਨ੍ਹਾਂ ਦੀ ਜੂਨੀਅਰ ਵਿਦਿਆਰਥੀਆਂ ਨਾਲ ਬਹਿਸ ਹੋ ਗਈ। ਇਸ ਦੌਰਾਨ 5 ਪੁਰਾਣੇ ਵਿਦਿਆਰਥੀ ਯੂਨੀਵਰਸਿਟੀ ਦੇ ਬਾਹਰ ਇਕੱਠੇ ਹੋ ਗਏ ਅਤੇ ਜੂਨੀਅਰ ਵਿਦਿਆਰਥੀਆਂ ਨਾਲ ਝੜਪ ਹੋ ਗਈ। ਜੂਨੀਅਰ ਵਿਦਿਆਰਥੀਆਂ ਦੀ ਗਿਣਤੀ 30 ਤੋਂ 35 ਦੱਸੀ ਜਾਂਦੀ ਹੈ, ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਅਤੇ ਬੇਸਬਾਲ ਬੈਟ ਆਦਿ ਸਨ, ਜਿਵੇਂ ਹੀ ਉਨ੍ਹਾਂ ਦੇ ਸਿਰ &rsquoਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ ਤਾਂ ਯੂਨੀਵਰਸਿਟੀ ਦੇ ਬਾਹਰ ਲੜਾਈ ਦਾ ਮੈਦਾਨ ਬਣ ਗਿਆ। ਦੋਵਾਂ ਧਿਰਾਂ ਵਿੱਚ ਝੜਪ ਹੋ ਗਈ। ਝੜਪ ਦੌਰਾਨ ਪੁਰਾਣੇ ਵਿਦਿਆਰਥੀਆਂ ਵਿੱਚੋਂ 4 ਗੰਭੀਰ ਜ਼ਖ਼ਮੀ ਹੋ ਗਏ।