image caption:

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਸਾਧਿਆ ਨਿਸ਼ਾਨਾ

ਵਾਰਿਸ ਪੰਜਾਬ ਦੇ ਜਥੇਦਾਰ ਬਣੇ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਸਖਤ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ । ਪਹਿਲਾਂ ਅਕਾਲੀ ਆਗੂ ਬਿਕਰਮ ਮਜੀਠੀਆਂ ਅਤੇ ਹੁਣ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋ ਦਿਨ ਪਹਿਲਾਂ ਜਾਰੀ ਕੀਤਾ ਗਿਆ ਹੁਕਮ ਅੰਮ੍ਰਿਤਪਾਲ 'ਤੇ ਲਾਗੂ ਨਹੀਂ ਹੋਵੇਗਾ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਧਾਰਮਿਕ ਪ੍ਰੋਗਰਾਮਾਂ 'ਚ ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ ਲਗਾ ਦਿੱਤੀ ਸੀ। ਪਰ ਇਸ ਦੇ ਬਾਵਜੂਦ ਮੋਗਾ ਵਿੱਚ ਲੋਕ ਸ਼ਰੇਆਮ ਹਥਿਆਰ ਲੈ ਕੇ ਪਾਬੰਦੀ ਦੀਆਂ ਧੱਜੀਆਂ ਉਡਾ ਰਹੇ ਹਨ।