image caption:

ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲਾ ਦੀ ਸਿਹਤ ਵਿਗੜੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਮਰਨ ਵਰਤ &lsquoਤੇ ਬੈਠੇ ਜਗਜੀਤ ਸਿੰਘ ਡੱਲੇਵਾਲਾ ਦੀ ਤਬੀਅਤ ਵਿਗੜ ਗਈ ਹੈ ਤੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਹੋਣ ਦੀ ਸਲਾਹ ਦਿੱਤੀ ਗਈ ਹੈ।

ਡੱਲੇਵਾਲਾ ਨੇ ਹਸਪਤਾਲ ਵਿਚ ਭਰਤੀ ਹੋਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਹੋ ਸਕਦਾ ਹੈ ਕਿ ਪ੍ਰਸ਼ਾਸਨ ਕਿਸਾਨ ਆਗੂ ਡੱਲੇਵਾਲਾ ਨੂੰ ਜ਼ਬਰਦਸਤੀ ਹਸਪਤਾਲ ਭਰਤੀ ਕਰਵਾ ਦੇਣ। ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲਾ ਦੇ ਸਰੀਰ ਵਿਚ ਸ਼ੂਗਰ ਲੈਵਲ ਘੱਟ ਗਿਆ ਹੈ। ਸ਼ੂਗਰ ਲੈਵਲ ਘਟਣ ਦੇ ਨਾਲ ਉਨ੍ਹਾਂ ਨੂੰ ਅਟੈਕ ਆਉਣ ਦਾ ਖਤਰਾ ਬਣ ਗਿਆ ਹੈ।