image caption:

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅੰਬੀਆ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਸਿੱਧੂ ਮੂਸੇਵਾਲਾ ਦੇ ਮਾਪੇ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਲਈ ਪਿਛਲੇ 3 ਦਿਨਾਂ ਤੋਂ UK &lsquoਚ ਆਪਣੇ ਬੇਟੇ ਦੇ ਸਮਰਥਕਾਂ ਨੂੰ ਮਿਲ ਰਹੇ ਹਨ। ਇਸ ਦੌਰਾਨ ਉਹ ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੰਧੂ, ਜੋ ਕਿ UK ਵਿੱਚ ਸੈਟਲ ਹੈ, ਨੂੰ ਵੀ ਮਿਲੇ ਹਨ। ਰੁਪਿੰਦਰ ਵੀ ਆਪਣੇ ਪਤੀ ਨੂੰ ਇਨਸਾਫ ਦਿਵਾਉਣ ਲਈ ਯਤਨ ਕਰ ਰਹੀ ਹੈ।ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਤਿੰਨ ਦਿਨ ਪਹਿਲਾਂ ਹੀ UK ਵਿੱਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵੱਲੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ ਜੋ UK ਦੀ ਸੰਸਦ ਦੇ ਬਾਹਰੋਂ ਲੰਘੇਗੀ। ਬਲਕੌਰ ਸਿੰਘ ਅਤੇ ਚਰਨ ਕੌਰ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਵਿਦੇਸ਼ ਗਏ ਹਨ। ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਦੀ ਮੌਤ ਪਿੱਛੇ ਗੈਂਗਸਟਰਾਂ ਦਾ ਹੱਥ ਹੈ। ਨਕੋਦਰ &lsquoਚ ਕਬੱਡੀ ਮੈਚ ਦੌਰਾਨ ਅੰਬੀਆਂ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਵੇਂ ਪਰਿਵਾਰ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ। ਇਹੀ ਕਾਰਨ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਰੁਪਿੰਦਰ ਕੌਰ ਸੰਧੂ ਦੇ ਯੂ.ਕੇ ਸਥਿਤ ਘਰ ਪਹੁੰਚੇ। 31 ਅਕਤੂਬਰ ਨੂੰ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਨੇ ਸੋਸ਼ਲ ਮੀਡੀਆ &lsquoਤੇ ਇੱਕ ਵੀਡੀਓ ਪਾਈ ਸੀ। ਜਿਸ ਵਿੱਚ ਉਸਨੇ ਆਪਣੇ ਪਤੀ ਲਈ ਇਨਸਾਫ਼ ਦੀ ਮੰਗ ਕੀਤੀ ਹੈ।