image caption:

ਸਿੱਖ ਧਾਰਮਿਕ ਚਿੰਨ੍ਹਾਂ ਦਾ ਟੈਟੂ ਬਣਵਾਇਆ ਤਾਂ ਹੋਵੇਗਾ ਕੇਸ ਦਰਜ : ਸ਼੍ਰੋਮਣੀ ਕਮੇਟੀ

ਕਿਸੇ ਵੀ ਵਿਅਕਤੀ ਨੂੰ ਆਪਣੇ ਸਰੀਰ ਦੇ ਕਿਸੇ ਵੀ ਹਿੱਸੇ &lsquoਚ ਗੁਰਬਾਣੀ ਦੀ ਤੁਕ ਜਾਂ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦਾ ਟੈਟੂ ਬਣਾਉਣ ਦਾ ਅਧਿਕਾਰ ਨਹੀਂ ਹੈ। ਜੋ ਅਜਿਹਾ ਕਰੇਗਾ, ਉਸ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ। ਇਹ ਫੈਸਲਾ ਸ਼੍ਰੋਮਣੀ ਕਮੇਟੀ ਵੱਲੋਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 295-ਏ ਤਹਿਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਅਕਾਲ ਤਖ਼ਤ ਦੇ ਤਤਕਾਲੀ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਐਲਾਨ ਕੀਤਾ ਸੀ ਕਿ ਸਿੱਖ ਧਾਰਮਿਕ ਚਿੰਨ੍ਹ ਜਾਂ ਗੁਰਬਾਣੀ ਦੀਆਂ ਤੁਕਾਂ ਭਾਵੇਂ ਉਹ ਕਿਸੇ ਵੀ ਧਰਮ ਦਾ ਹੋਵੇ, &lsquoਸਿੱਖ ਰਹਿਤ ਮਰਿਆਦਾ&rsquo ਦੇ ਵਿਰੁੱਧ ਹੈ। ਇਹ ਐਲਾਨ ਪੰਜਾਬੀ ਅਭਿਨੇਤਰੀ ਨੀਰੂ ਬਾਜਵਾ ਵੱਲੋਂ ਆਪਣੀ ਬਾਂਹ &lsquoਤੇ ਗੁਰਬਾਣੀ ਦੀ ਤੁਕ ਗੁਦਵਾਉਣ ਤੋਂ ਬਾਅਦ ਕੀਤਾ ਗਿਆ ਸੀ।

ਇਸ ਤੋਂ ਬਾਅਦ ਨੀਰੂ ਬਾਜਵਾ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਪੱਤਰ ਲਿਖ ਕੇ ਆਪਣੀ ਗਲਤੀ ਸਵੀਕਾਰ ਕਰ ਲਈ ਹੈ। ਜਥੇਦਾਰ ਨੇ ਕਿਹਾ ਕਿ ਭਵਿੱਖ ਵਿਚ ਇਸ ਤਰ੍ਹਾਂ ਦੀ ਗਲਤੀ ਮਾਫ ਨਹੀਂ ਹੋਵੇਗੀ। ਫਿਰ ਤੋਂ ਹੁਣ ਕਈ ਇਸ ਤਰ੍ਹਾਂ ਦੀਆਂ ਸ਼ਿਕਾਇਤਾਂ ਐੱਸਜੀਪੀਸੀ ਕੋਲ ਪਹੁੰਚੀਆਂ ਹਨ ਜਿਸ ਤੋਂ ਬਾਅਦ ਇਸ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ &lsquoਤੇ ਇੱਕ ਚੇਤਾਵਨੀ ਪੋਸਟ ਕੀਤੀ ਗਈ ਹੈ ਤੇ ਲੋਕਾਂ ਨੂੰ ਇਸ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।