image caption:

ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ

ਮਾਨਸਾ- ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੈਂਗਸਟਰ ਸਤਿੰਦਰ ਸਿੰਘ ਉਰਫ਼ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਲਈ ਪੰਜਾਬ ਪੁਲੀਸ ਵੱਲੋਂ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਇਆ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਕੇ ਦੱਸਿਆ ਕਿ ਗੋਲਡੀ ਬਰਾੜ ਅਮਰੀਕਾ ਵਿਚ ਹੈ ਤੇ ਉਸ ਨੂੰ ਭਾਰਤ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕਰਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਭਾਰਤ ਲਿਆਉਣ ਲਈ ਇੰਟਰਪੋਲ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਤੋਂ ਇਲਾਵਾ ਕਈ ਹੋਰ ਕੇਸਾਂ ਵਿਚ ਵੀ ਪੰਜਾਬ ਸਣੇ ਉੱਤਰੀ ਭਾਰਤ ਦੇ ਕਈ ਰਾਜਾਂ ਨੂੰ ਉਸ ਦੀ ਭਾਲ ਹੈ।

ਵੇਰਵਿਆਂ ਮੁਤਾਬਕ ਪੰਜਾਬ ਪੁਲੀਸ ਕੋਲ ਇਹ ਪੱਕੀ ਜਾਣਕਾਰੀ ਹੈ ਕਿ ਸਤਿੰਦਰ ਸਿੰਘ ਉਰਫ਼ ਗੋਲਡੀ ਬਰਾੜ ਇਸ ਵੇਲੇ ਅਮਰੀਕਾ &rsquoਚ ਹੈ। ਪੰਜਾਬ ਪੁਲੀਸ ਤੇ ਹੋਰ ਰਾਜਾਂ ਦੀ ਪੁਲੀਸ ਲਗਾਤਾਰ ਉਸ ਦੇ ਟਿਕਾਣੇ ਬਾਰੇ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਪਹਿਲਾਂ ਗੋਲਡੀ ਬਰਾੜ ਕੈਨੇਡਾ ਭੱਜ ਗਿਆ ਸੀ ਪਰ ਨਵੀਂ ਜਾਣਕਾਰੀ ਮੁਤਾਬਕ ਉੱਥੇ ਖ਼ਤਰਾ ਮਹਿਸੂਸ ਕਰਦਿਆਂ, ਉਹ ਹੁਣ ਅਮਰੀਕਾ ਚਲਾ ਗਿਆ ਹੈ। ਪੰਜਾਬ ਪੁਲੀਸ ਮੁਤਾਬਕ ਆਪਣਾ ਬਚਾਅ ਕਰਨ ਲਈ ਉਹ ਕੈਲੀਫੋਰਨੀਆ &rsquoਚ ਕਾਨੂੰਨੀ ਸ਼ਰਨ ਲੈਣ ਦੀ ਵੀ ਕੋਸ਼ਿਸ਼ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਨੂੰ ਉਸ ਇਨਸਾਫ਼ ਦਿਵਾਉਣ ਲਈ ਅਲਟੀਮੇਟਮ ਦਿੱਤਾ ਹੋਇਆ ਹੈ। ਮੂਸੇਵਾਲਾ ਦੇ ਮਾਤਾ ਪਿਤਾ ਬਲਕੌਰ ਸਿੰਘ ਅਤੇ ਚਰਨ ਕੌਰ ਇੰਗਲੈਂਡ ਗਏ ਹੋਏ ਹਨ ਜਿਥੇ ਉਨ੍ਹਾਂ ਗੈਂਸਗਟਰਾਂ ਵੱਲੋਂ ਮਾਰੇ ਗਏ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਗੱਲਬਾਤ ਕੀਤੀ।