image caption:

ਹੁਣ ਸਿਰੋਪਾਓ ਦੀ ਥਾਂ ਸਿਰਫ ਪੁਸਤਕਾਂ ਭੇਟ ਕੀਤੀਆਂ ਜਾਣਗੀਆਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ ਕੀਤਾ ਗਿਆ।ਐਡਵੋਕੇਟ ਧਾਮੀ ਨੇ ਹੋਰ ਫੈਸਲਿਆਂ ਦੀ ਤਫਸੀਲ ਦਿੰਦਿਆਂ ਦੱਸਿਆ ਕਿ ਭਵਿੱਖ ਵਿਚ ਸਿਰੋਪਾਓ ਦੀ ਸੁਚੱਜੀ ਵਰਤੋਂ ਲਈ ਵੀ ਨਿਯਮ ਨਿਰਧਾਰਤ ਕੀਤੇ ਗਏ ਹਨ। ਹੁਣ ਹਰ ਵਿਦਿਅਕ ਅਦਾਰੇ ਅੰਦਰ ਸਿਰੋਪਾਓ, ਲੋਈ ਅਤੇ ਸਨਮਾਨ ਚਿੰਨ੍ਹ ਦੀ ਥਾਂ ਕੇਵਲ ਪੁਸਤਕਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਗੁਰਦੁਆਰਾ ਸਾਹਿਬਾਨ ਵਿਖੇ ਵੀ ਸਿਰੋਪਾਓ ਦੇ ਸੰਕੋਚ ਕੇ ਗੁਰਮਤਿ ਭਾਵਨਾਵਾਂ ਅਨੁਸਾਰ ਵਰਤੋਂ ਲਾਜ਼ਮੀ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਕੇਵਲ ਪੰਥਕ ਕਾਰਜਾਂ ਲਈ ਯੋਗਦਾਨ ਪਾਉਣ ਵਾਲਿਆਂ ਨੂੰ ਸਿਰੋਪਾਓ ਦਿੱਤਾ ਜਾਵੇਗਾ, ਜਦਕਿ ਬਾਕੀ ਸਤਿਕਾਰਤ ਸ਼ਖ਼ਸੀਅਤਾਂ ਨੂੰ ਪੁਸਤਕਾਂ ਭੇਟ ਕੀਤੀਆਂ ਜਾਣਗੀਆਂ।