image caption:

ਨਵੀਂ ਵਿਧਾਨ ਸਭਾ ਲਈ ਚੰਡੀਗੜ੍ਹ ਪ੍ਰਸ਼ਾਸਨ ਪੰਜਾਬ ਨੂੰ ਦੇਵੇਗਾ ਜ਼ਮੀਨ

ਚੰਡੀਗ੍ਹੜ : ਜਦੋਂ ਤੋਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਵੀਂ ਵਿਧਾਨ ਸਭਾ ਲਈ ਹਰਿਆਣਾ ਨੂੰ 10 ਏਕੜ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ। ਉਦੋਂ ਤੋਂ ਹੀ ਪੰਜਾਬ ਅਤੇ ਹਰਿਆਣਾ ਦੀ ਸਿਆਸਤ ਵਿਚ ਜ਼ਬਰਦਸਤ ਹਲਚਲ ਮਚ ਗਈ ਹੈ। ਹੁਣ ਇਸ ਜ਼ਮੀਨ ਦੇ ਬਦਲੇ ਹਰਿਆਣਾ ਨੇ ਪੰਚਕੂਲਾ M43 ਦੇ ਸੈਕਟਰ-7 ਵਿੱਚ 10 ਏਕੜ ਜ਼ਮੀਨ ਦੇਣ ਦੀ ਤਜਵੀਜ਼ ਚੰਡੀਗੜ੍ਹ ਨੂੰ ਭੇਜੀ ਹੈ, ਜਿਸ ਨਾਲ ਮਾਮਲਾ ਇਕ ਵਾਰ ਫਿਰ ਭਖ ਗਿਆ ਹੈ।
ਇਸ ਮੁੱਦੇ &lsquoਤੇ ਪੰਜਾਬ ਦੀਆਂ ਪਾਰਟੀਆਂ ਅਤੇ ਵਿਰੋਧੀ ਧਿਰਾਂ ਇਕਜੁੱਟ ਹੋ ਗਈਆਂ ਹਨ। ਚੰਡੀਗੜ੍ਹ ਵਿੱਚ ਨਵੀਂ ਵਿਧਾਨ ਸਭਾ ਲਈ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ । ਇਸ ਵਿਰੋਧ ਦੇ ਵਿਚਕਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਵਿਅਕਤੀ ਪੈਸੇ ਦੇ ਕੇ ਜ਼ਮੀਨ ਲੈ ਸਕਦਾ ਹੈ। ਹਰਿਆਣਾ ਨੂੰ ਮੁਫ਼ਤ ਜ਼ਮੀਨ ਨਹੀਂ ਦਿੱਤੀ ਜਾ ਰਹੀ। ਜ਼ਮੀਨ ਦੇ ਬਦਲੇ ਵਿੱਚ ਜ਼ਮੀਨ ਜਾਂ ਕੀਮਤ ਲਈ ਜਾਵੇਗੀ। ਇਹ ਜ਼ਮੀਨ ਕੇਂਦਰ ਸਰਕਾਰ ਦੇ ਹੁਕਮਾਂ &rsquoਤੇ ਦਿੱਤੀ ਜਾ ਰਹੀ ਹੈ। ਜੇਕਰ ਪੰਜਾਬ ਕਹਿੰਦਾ ਹੈ ਤਾਂ ਉਨ੍ਹਾਂ ਨੂੰ ਵੀ ਨਵੀਂ ਵਿਧਾਨ ਸਭਾ ਲਈ ਜ਼ਮੀਨ ਦਿੱਤੀ ਜਾਵੇਗੀ।