image caption:

ਪਹਿਲਾਂ ਅਸੀਂ ਅੰਗਰੇਜ਼ਾਂ ਵਿਰੁੱਧ ਲੜੇ, ਹੁਣ ਲੁਟੇਰਿਆਂ ਖ਼ਿਲਾਫ਼ ਲੜਨ ਦਾ ਸਮਾਂ-ਮਾਨ

ਆਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦਾ ਭਰੋਸਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀਗੁਜਰਾਤ ਵਿੱਚ ਭਾਜਪਾ ਦੇ 27 ਸਾਲਾਂ ਦੇ ਜ਼ੁਲਮ ਅਤੇ ਜ਼ਾਲਮ ਰਾਜ ਦਾ ਅੰਤ ਕਰੇਗੀ ਅਤੇ ਗੁਜਰਾਤ ਵਿੱਚ ਇੱਕ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਕਰੇਗੀ। ਮੰਗਲਵਾਰ ਨੂੰ ਡਾਂਗਸ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ &lsquoਆਪ&rsquo ਦੀ ਭਿ੍ਰਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਹੈ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਗੁਜਰਾਤ ਦੇ ਲੋਕਾਂ ਦਾ ਪੈਸਾ ਲੁੱਟਣ ਵਾਲੇ ਸਾਰੇ ਭਿ੍ਰਸ਼ਟ ਆਗੂਆਂ &rsquoਤੇ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਭਿ੍ਰਸ਼ਟਾਚਾਰ ਅਤੇ ਕਾਲੇ ਕੰਮਾਂ ਦਾ ਹਿਸਾਬ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਅੰਗਰੇਜ਼ਾਂ ਨਾਲੋਂ ਵੀ ਕਿਤੇ ਵੱਧ ਬੇਰਹਿਮੀ ਨਾਲ ਦੇਸ਼ ਦਾ ਪੈਸਾ ਲੁੱਟਿਆ ਹੈ ਅਤੇ ਕਿਹਾ, ਪਹਿਲੇ ਲੜੇ ਥੇ ਗੋਰੋਂ ਸੇ, ਅਬ ਲੜੇਂਗੇ ਚੋਰੋਂ ਸੇ।&rdquo ਉਨ੍ਹਾਂ ਲੋਕਾਂ ਨੂੰ ਚੰਗੇ ਭਵਿੱਖ ਲਈ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਇਮਾਨਦਾਰ &lsquoਆਪ&rsquo ਪਾਰਟੀ ਨੂੰ ਮੌਕਾ ਦੇ ਕੇ ਭਾਜਪਾ ਦੇ 27 ਸਾਲ ਪੁਰਾਣੇ ਰਾਜ ਨੂੰ ਖਤਮ ਕਰਨ ਦੀ ਅਪੀਲ ਕੀਤੀ।
 ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਗੁਜਰਾਤ ਵਿੱਚੋਂ ਜ਼ਾਲਮ ਅਤੇ ਭਿ੍ਰਸ਼ਟ ਭਾਜਪਾ ਆਗੂਆਂ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਦਹਾਕਿਆਂ ਤੋਂ ਸੂਬੇ ਦੀ ਆਰਥਿਕਤਾ ਨੂੰ ਖੋਖਲਾ ਕੀਤਾ, ਨੂੰ ਸੱਤਾ ਤੋਂ ਲਾਂਭੇ ਕਰਕੇ ਗੁਜਰਾਤ ਦੀ ਸਿਆਸਤ ਵਿੱਚ ਚੰਗਾ ਬਦਲਾਅ ਲਿਆਂਦਾ ਜਾਵੇ।