image caption:

ਗੰਨ ਕਲਚਰ ਖਿਲਾਫ ਵੱਡੀ ਕਾਰਵਾਈ, 9 ਦਿਨਾਂ ‘ਚ 899 ਲਾਇਸੈਂਸ ਰੱਦ, 324 ਮੁਅੱਤਲ

ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਵਿੱਚ ਗੰਨ ਕਲਚਰ ਨੂੰ ਖਤਮ ਕਰਨ ਲਈ ਪੁਲਿਸ ਨੇ ਆਪਣੀ ਸਖ਼ਤੀ ਵਧਾ ਦਿੱਤੀ ਹੈ। ਸੀਐੱਮ ਮਾਨ ਵੱਲੋਂ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਹੁਕਮਾਂ ਦੇ 9 ਦਿਨਾਂ ਦੇ ਅੰਦਰ ਰਾਜ ਵਿੱਚ ਹੁਣ ਤੱਕ 899 ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ, ਜਦਕਿ 324 ਲਾਇਸੈਂਸ ਮੁਅੱਤਲ ਕੀਤੇ ਜਾ ਚੁੱਕੇ ਹਨ। ਪੁਲਿਸ ਨੇ ਇਨ੍ਹਾਂ ਵਿਅਕਤੀਆਂ ਨੂੰ ਨੋਟਿਸ ਜਾਰੀ ਕਰਕੇ ਜਲਦੀ ਤੋਂ ਜਲਦੀ ਜਵਾਬ ਦੇਣ ਦੇ ਹੁਕਮ ਦਿੱਤੇ ਹਨ।