image caption:

ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਮਨ ਬਣਾ ਲਿਆ ਹੈ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਨਵੇਂ ਰਾਜਨੀਤਿਕ ਦੌਰ ਦੀ ਸ਼ੁਰੂਆਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੂੰ ਮੌਕਾ ਦੇਣ ਦਾ ਫੈਸਲਾ ਕਰ ਲਿਆ ਹੈ।

ਵੀਰਵਾਰ ਨੂੰ ਨੰਦੋੜ ਤੇ ਕਾਰਜਨ ਵਿਖੇ ਵਿਸ਼ਾਲ ਰੋਡ ਸ਼ੋਅ ਦੌਰਾਨ ਵੋਟਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਗੁਜਰਾਤ ਦੇ ਲੋਕ ਪਿਛਲੇ 27 ਸਾਲਾਂ ਤੋਂ ਸੱਤਾ &lsquoਤੇ ਕਾਬਜ਼ ਭਾਜਪਾ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਆਪ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।

ਉਨ੍ਹਾਂ ਕਿਹਾ ਕਿ ਭਾਜਪਾ &lsquoਆਪ&rsquo ਆਗੂਆਂ ਖ਼ਿਲਾਫ਼ ਭੰਡੀ ਪ੍ਰਚਾਰ ਕਰਕੇ &lsquoਆਪ&rsquo ਦੇ ਸਾਫ਼ ਅਕਸ ਨੂੰ ਢਾਹ ਲਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ, ਪਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ &lsquoਆਪ&rsquo ਆਪਣੀ ਇਮਾਨਦਾਰ ਅਤੇ ਲੋਕ ਪੱਖੀ ਪਹੁੰਚ ਨਾਲ ਰਾਜਨੀਤੀ ਅਤੇ ਸਿਸਟਮ ਵਿੱਚੋਂ ਦਹਾਕਿਆਂ ਤੋਂ ਫ਼ੈਲੀ ਗੰਦਗੀ ਨੂੰ ਸਾਫ਼ ਕਰੇਗੀ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ &lsquoਤੇ ਜਨਤਾ ਦੇ ਪੈਸੇ ਨੂੰ ਲੁੱਟ ਕੇ ਆਪਣੇ ਨਿੱਜੀ ਖਜ਼ਾਨੇ ਭਰਨ ਵਾਲੇ ਸਾਰੇ ਭ੍ਰਿਸ਼ਟ ਨੇਤਾਵਾਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ।