image caption:

ਭਗੌੜਾ ਨੀਰਵ ਮੋਦੀ ਪਹੁੰਚਿਆ ਲੰਡਨ ਹਾਈਕੋਰਟ

 ਭਗੌੜੇ ਹੀਰਾ ਵਪਾਰੀ ਨੀਰਵ ਮੋਦੀ ਨੇ ਲੰਡਨ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਬ੍ਰਿਟੇਨ ਦੀ ਸੁਪਰੀਮ ਕੋਰਟ ਵਿੱਚ ਭਾਰਤ ਨੂੰ ਆਪਣੀ ਹਵਾਲਗੀ ਦੇ ਹੁਕਮ ਵਿਰੁੱਧ ਅਪੀਲ ਕਰਨ ਦੀ ਇਜਾਜ਼ਤ ਮੰਗੀ ਹੈ। ਲੰਡਨ ਦੀ ਹਾਈ ਕੋਰਟ ਨੇ ਹਾਲ ਹੀ ਵਿੱਚ ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਦੇ ਕਰੀਬ 2 ਬਿਲੀਅਨ ਡਾਲਰ ਦੇ ਕਰਜ਼ ਘੁਟਾਲੇ ਦੇ ਸਬੰਧ ਵਿੱਚ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰਨ ਲਈ ਨੀਰਵ ਮੋਦੀ ਨੂੰ ਭਾਰਤ ਹਵਾਲੇ ਕਰਨ ਦਾ ਹੁਕਮ ਦਿੱਤਾ ਹੈ।

ਨੀਰਵ ਮੋਦੀ ਫਿਲਹਾਲ ਲੰਡਨ ਦੀ ਵੈਂਡਸਵਰਥ ਜੇਲ 'ਚ ਬੰਦ ਹੈ। ਉਸ ਕੋਲ ਆਮ ਜਨਤਾ ਦੇ ਹਿੱਤ ਨਾਲ ਸਬੰਧਤ ਕਾਨੂੰਨ ਦੇ ਇੱਕ ਨੁਕਤੇ ਦੇ ਆਧਾਰ 'ਤੇ ਅਪੀਲ ਦਾਇਰ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਹੈ। ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਨਾਲ ਜੁੜੇ ਸੂਤਰਾਂ ਮੁਤਾਬਕ ਨੀਰਵ ਦੀ ਭਾਰਤ ਹਵਾਲਗੀ ਦੇ ਰਾਹ 'ਚ ਅਜੇ ਵੀ ਕਈ ਕਾਨੂੰਨੀ ਰੁਕਾਵਟਾਂ ਹਨ। ਭਾਰਤੀ ਅਧਿਕਾਰੀਆਂ ਦੀ ਤਰਫੋਂ ਕੰਮ ਕਰ ਰਹੀ ਕਰਾਊਨ ਪ੍ਰੌਸੀਕਿਊਸ਼ਨ ਸਰਵਿਸ (ਸੀਪੀਐਸ) ਤੋਂ ਹੁਣ ਨੀਰਵ ਦੀ ਨਵੀਂ ਅਰਜ਼ੀ 'ਤੇ ਜਵਾਬ ਦੇਣ ਦੀ ਉਮੀਦ ਹੈ, ਜਿਸ ਤੋਂ ਬਾਅਦ ਹਾਈ ਕੋਰਟ ਦੇ ਜੱਜ ਲਿਖਤੀ ਫੈਸਲਾ ਦੇਣਗੇ।