image caption:

ਵੱਡੇ ਪੱਧਰ ’ਤੇ ਗੁਰੂ ਤੇਗ ਬਹਾਦਰ ਦਾ ‘ਸੀਸ ਸਸਕਾਰ ਦਿਵਸ’ ਹਰ ਸਾਲ ਮਨਾਇਆ ਜਾਵੇਗਾ: ਸ਼੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਸ਼੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫ਼ੈਸਲਾ ਲਿਆ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਹਰ ਸਾਲ ਗੁਰੂ ਤੇਗ ਬਹਾਦਰ ਦਾ &lsquoਸੀਸ ਸਸਕਾਰ ਦਿਵਸ&rsquo ਵੱਡੇ ਪੱਧਰ &rsquoਤੇ ਮਨਾਇਆ ਜਾਵੇਗਾ। ਇਹ ਜਾਣਕਾਰੀ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਅੱਜ ਇੱਥੇ ਮੀਟਿੰਗ ਹਾਲ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ 4 ਦਸੰਬਰ ਨੂੰ ਸਮੂਹ ਸੰਗਤ, ਮਹਾਪੁਰਸ਼ਾਂ ਅਤੇ ਸਭਾ-ਸੁਸਾਇਟੀਆਂ ਤੇ ਸੰਪਰਦਾਵਾਂ ਦੇ ਸਹਿਯੋਗ ਨਾਲ &lsquoਸੀਸ ਸਸਕਾਰ ਦਿਵਸ&rsquo ਮਨਾਇਆ ਜਾਵੇਗਾ।

ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਸਵੇਰੇ ਦਸ ਵਜੇ ਧਾਰਮਿਕ ਸਮਾਗਮ ਸ਼ੁਰੂ ਹੋਣਗੇ ਜੋ ਲਗਪਗ ਇੱਕ ਵਜੇ ਤੱਕ ਚੱਲਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਵਿਸ਼ੇਸ਼ ਤੌਰ &rsquoਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ, ਸ਼੍ੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਤੇ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਤੇ ਧਰਮ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ।

ਉਨ੍ਹਾਂ ਕਿਹਾ ਕਿ ਪ੍ਰੰਪਰਾ ਅਨੁਸਾਰ ਇਸੇ ਦਿਨ ਦਿੱਲੀ ਤੋਂ ਸ਼ੁਰੂ ਹੋ ਕੇ ਨਗਰ ਕੀਰਤਨ ਗੁਰੂ ਸਾਹਿਬ ਦੇ ਸੀਸ ਮਾਰਗ ਤੋਂ ਹੁੰਦਾ ਹੋਇਆ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਕੀਰਤਪੁਰ ਸਾਹਿਬ ਪਹੁੰਚੇਗਾ। ਇਹ ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ।