image caption:

ਪੰਜਾਬ ਦੇ ਡੀਜੀਪੀ ਨੇ ਹਥਿਆਰਾਂ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਸੋਸ਼ਲ ਮੀਡੀਆ ਪੋਸਟ ਨੂੰ ਹਟਾਉਣ ਦੀ ਦਿੱਤੀ ਚਿਤਾਵਨੀ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਰਾਜ ਵਿੱਚ ਬੰਦੂਕ ਸੱਭਿਆਚਾਰ ਅਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਕਿਸੇ ਵੀ ਸੋਸ਼ਲ ਮੀਡੀਆ ਪੋਸਟ ਨੂੰ ਹਟਾਉਣ ਲਈ ਲੋਕਾਂ ਨੂੰ 72 ਘੰਟਿਆਂ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ 72 ਘੰਟਿਆਂ ਤੱਕ ਅਜਿਹੀ ਪੋਸਟ ਸਬੰਧੀ ਕੋਈ ਐੱਫਆਈਆਰ ਦਰਜ ਨਹੀਂ ਕੀਤੀ ਜਾਵੇਗੀ, ਜਿਸ ਤੋਂ ਬਾਅਦ ਅਜਿਹੀਆਂ ਪੋਸਟਾਂ ਨੂੰ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਅਪਰਾਧੀਆਂ 'ਤੇ ਪਰਚਾ ਦਰਜ ਕੀਤਾ ਜਾਵੇਗਾ। ਅੰਮ੍ਰਿਤਸਰ ਦਿਹਾਤੀ ਪੁਲੀਸ ਨੇ 10 ਸਾਲ ਦੇ ਲੜਕੇ ਅਤੇ ਉਸ ਦੇ ਪਿਤਾ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਬੰਦੂਕ ਸੱਭਿਆਚਾਰ ਨੂੰ ਹੱਲਸ਼ੇਰੀ ਦੇਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਸੀ ਪਰ ਬਾਅਦ ਵਿੱਚ ਇਸ ਨੂੰ ਰੱਦ ਕਰ ਦਿੱਤਾ ਗਿਆ ਕਿਉਂਕਿ ਇਹ ਖਿਡੌਣਾ ਬੰਦੂਕ ਸੀ। ਇਹ ਮਾਮਲਾ ਬੁੱਧਵਾਰ ਨੂੰ ਕੱਥੂਨੰਗਲ ਪੁਲਸ ਸਟੇਸ਼ਨ 'ਚ ਦਰਜ ਕੀਤਾ ਗਿਆ ਸੀ।